ਧੁੰਦ ਦਾ ਕਹਿਰ, ਵਿਜ਼ੀਬਿਲਟੀ ਜ਼ੀਰੋ, ਵੇਖੋ ਤਸਵੀਰਾਂ

By  Pardeep Singh January 14th 2022 02:23 PM

ਫਰੀਦਾਬਾਦ: ਉੱਤਰੀ ਭਾਰਤ ਵਿੱਚ ਠੰਡ ਦਾ ਕਹਿਰ ਜਾਰੀ ਹੈ। ਫਰੀਦਾਬਾਦ ਦੇ ਬੱਲਬਗੜ੍ਹ ਵਿੱਚ ਸ਼ੁੱਕਰਵਾਰ ਨੂੰ ਸਰਦੀਆਂ ਦੇ ਮੌਸਮ ਦੀ ਸਭ ਤੋਂ ਉੱਚੀ ਅਤੇ ਪਹਿਲੀ ਧੁੰਦ ਦੇਖਣ ਨੂੰ ਮਿਲੀ। ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ। ਬੱਲਭਗੜ੍ਹ ਦੇ ਆਸ-ਪਾਸ ਦਿੱਲੀ-ਫਰੀਦਾਬਾਦ ਬਾਈਪਾਸ ਰੋਡ 'ਤੇ ਅਤੇ ਨੈਸ਼ਨਲ ਹਾਈਵੇ 'ਤੇ ਜ਼ਿਆਦਾ ਦੇਖਣ ਨੂੰ ਮਿਲੀ।

ਧੁੰਦ ਜ਼ਿਆਦਾ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਧੁੰਦ ਕਾਰਨ ਸਵੇਰ ਤੋਂ ਹੀ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।ਸੜਕ ਉੱਤੇ ਚੱਲਣ ਵਾਲੇ ਲੋਕਾਂ ਨੂੰ ਧੁੰਦ ਦੇ ਕਾਰਨ ਕਾਫੀ ਸਮੱਸਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧੁੰਦ ਕਾਰਨ ਆਵਾਜਾਈ ਠੱਪ ਹੋ ਗਈ ਅਤੇ ਲੋਕਾਂ ਨੂੰ ਦਿਨ ਵੇਲੇ ਹੀ ਵਾਹਨਾਂ ਦੀਆਂ ਲਾਈਟਾਂ ਜਗਾਉਣੀਆਂ ਪਈਆਂ।

ਧੁੰਦ ਦੇ ਕਾਰਨ ਸਵੇਰੇ 6 ਵਜੇ 10 ਮੀਟਰ ਦੀ ਦੂਰੀ ਤੋਂ ਵੀ ਕੁਝ ਦਿਖਾਈ ਨਹੀਂ ਦੇ ਰਿਹਾ ਸੀ। ਵਾਹਨ ਚਾਲਕਾਂ ਨੂੰ ਰੇਂਗ ਕੇ ਅਤੇ ਲਾਈਟਾਂ ਜਗਾ ਕੇ ਸੜਕਾਂ ’ਤੇ ਚੱਲਣਾ ਪਿਆ। ਇਸ ਦੇ ਨਾਲ ਹੀ ਸਥਾਨਕ ਨਿਵਾਸੀ ਰਾਮਨਾਰਾਇਣ ਅਨੁਸਾਰ ਇਹ ਸਰਦੀਆਂ ਦੀ ਪਹਿਲੀ ਧੁੰਦ ਹੈ ਅਤੇ ਜਿਸ ਤਰ੍ਹਾਂ ਨਾਲ ਧੁੰਦ ਬਣ ਗਈ ਹੈ, ਉਸ ਦੇ ਮੱਦੇਨਜ਼ਰ ਲੋਕਾਂ ਨੂੰ ਸੜਕਾਂ 'ਤੇ ਲਾਈਟਾਂ ਲਗਾ ਕੇ ਅਤੇ ਵਾਹਨ ਚਾਲਕਾਂ ਨੂੰ ਧਿਆਨ ਨਾਲ ਚੱਲਣਾ ਪਵੇਗਾ ਤਾਂ ਜੋ ਕੋਈ ਹਾਦਸਾ ਨਾ ਵਾਪਰੇ।

ਇਹ ਵੀ ਪੜ੍ਹੋ:31 ਜਨਵਰੀ ਤੋਂ ਸੰਸਦ ਦਾ ਬਜਟ ਸੈਸ਼ਨ, 1 ਫਰਵਰੀ ਨੂੰ ਪੇਸ਼ ਹੋਵੇਗਾ ਕੇਂਦਰੀ ਬਜਟ

-PTC News

Related Post