ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਜਾਣਗੇ ਚੀਨ, ਕਈ ਮੁੱਦਿਆਂ 'ਤੇ ਹੋਵੇਗੀ ਗੱਲਬਾਤ

By  Jashan A August 11th 2019 09:57 AM

ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਜਾਣਗੇ ਚੀਨ, ਕਈ ਮੁੱਦਿਆਂ 'ਤੇ ਹੋਵੇਗੀ ਗੱਲਬਾਤ,ਨਵੀਂ ਦਿੱਲੀ: ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਤਿੰਨ ਦਿਨਾਂ ਦੌਰੇ ਲਈ ਚੀਨ ਜਾ ਰਹੇ ਹਨ। ਵਿਦੇਸ਼ ਮੰਤਰੀ ਬਣਨ ਤੋਂ ਬਾਅਦ ਇਹ ਉਹਨਾਂ ਦਾ ਪਹਿਲਾ ਚੀਨ ਦੌਰਾ ਹੈ। ਇਸ ਦੌਰਾਨ 12 ਅਗਸਤ ਨੂੰ ਭਾਰਤ-ਚੀਨ ਉੱਚ ਪੱਧਰੀ ਬੈਠਕ ਕਰਨਗੇ, ਜਿਸ ਦੀ ਸਹਿ-ਪ੍ਰਧਾਨਗੀ ਐੱਸ. ਜੈਸ਼ੰਕਰ ਕਰਨਗੇ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ,''ਚੀਨ ਸਾਡਾ ਇਕ ਮਹੱਤਵਪੂਰਣ ਸਹਿਯੋਗੀ ਹੈ ਅਤੇ ਉਸ ਦਾ ਨਾਲ ਦੋ-ਪੱਖੀ ਸਬੰਧ ਸਮੇਤ ਹੋਰ ਮੁੱਦਿਆਂ 'ਤੇ ਚਰਚਾ ਲਈ ਕਈ ਚੈਨਲ ਹਨ।'' ਉਨ੍ਹਾਂ ਨੇ ਦੱਸਿਆ ਕਿ ਸਾਡੇ ਵਿਦੇਸ਼ ਮੰਤਰੀ ਚੀਨ ਯਾਤਰਾ 'ਤੇ ਜਾ ਰਹੇ ਹਨ।

ਹੋਰ ਪੜ੍ਹੋ:ਜੇਲ੍ਹ 'ਚ ਬੈਠਾ ਵਿਅਕਤੀ ਕਰਦਾ ਸੀ ਇਹ ਗੈਰਕਾਨੂੰਨੀ ਕੰਮ, ਪੁਲਿਸ ਨੇ ਦਬੋਚਿਆ

ਅਜਿਹੀ ਉਮੀਦ ਕੀਤੀ ਜਾਂਦੀ ਹੈ ਕਿ ਇਸ ਦੌਰਾਨ ਦੋਹਾਂ ਦੇਸ਼ਾਂ ਦੇ ਦੋ-ਪੱਖੀ, ਖੇਤਰੀ ਅਤੇ ਆਪਸੀ ਹਿੱਤ ਦੇ ਵਿਸ਼ਵ ਮੁੱਦਿਆਂ 'ਤੇ ਚਰਚਾ ਹੋਵੇਗੀ।ਕਿਹਾ ਜਾ ਰਿਹਾ ਹੈ ਕਿ ਇਸ ਯਾਤਰਾ ਦੌਰਾਨ ਦੋਹਾਂ ਦੇਸ਼ਾਂ ਦੇ ਡਿਪਲੋਮੈਟਿਕ ਸਬੰਧਾਂ ਦੇ 70 ਸਾਲ ਪੂਰੇ ਹੋਣ ਦਾ ਜਸ਼ਨ ਮਨਾਉਣ 'ਤੇ ਵੀ ਚਰਚਾ ਹੋ ਸਕਦੀ ਹੈ।

-PTC News

Related Post