ਜੰਗਲਾਤ ਘੁਟਾਲਾ: ਵਿਵਾਦਾਂ 'ਚ ਘਿਰੇ AAP ਦੇ ਸਾਬਕਾ ਵਿਧਾਇਕ ਸੰਦੋਆ, ਵਿਜੀਲੈਂਸ ਵੱਲੋਂ ਇਨੋਵਾ ਜ਼ਬਤ

By  Riya Bawa September 3rd 2022 08:09 AM -- Updated: September 3rd 2022 08:14 AM

ਰੂਪਨਗਰ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਇਨੋਵਾ ਕ੍ਰਿਸਟਾ ਗੱਡੀ ਵਿਜੀਲੈਂਸ ਬਿਊਰੋ ਨੇ ਜ਼ਬਤ ਕਰ ਲਈ ਹੈ। ਇਹ ਇਨੋਵਾ ਜੰਗਲਾਤ ਘੁਟਾਲੇ ਦੇ ਭ੍ਰਿਸ਼ਟਾਚਾਰ ਦੇ ਪੈਸੇ ਤੋਂ ਖਰੀਦੀ ਗਈ ਸੀ ਜਿਸ ਤੋਂ ਬਾਅਦ ਵਿਜੀਲੈਂਸ ਨੇ ਇਸ ਨੂੰ ਬਲੈਕਲਿਸਟ ਕਰ ਦਿੱਤਾ। ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਸੰਦੋਹਾ ਵੀ ਵਿਜੀਲੈਂਸ ਦੀ ਜਾਂਚ 'ਚ ਫਸ ਸਕਦਾ ਹੈ।

 Land Scam Inova Case

ਹਾਲਾਂਕਿ ਸੰਦੋਹਾ ਨੇ ਸਪੱਸ਼ਟ ਕੀਤਾ ਹੈ ਕਿ ਇਹ ਕਾਰ ਉਸ ਨੇ ਆਪਣੇ ਸਹੁਰੇ ਨੂੰ ਵਰਤਣ ਲਈ ਦਿੱਤੀ ਸੀ। ਉਨ੍ਹਾਂ ਨੂੰ ਇਸ ਘੁਟਾਲੇ ਬਾਰੇ ਕੁਝ ਨਹੀਂ ਪਤਾ। ਵਿਰੋਧੀ ਉਸ ਨੂੰ ਫਸਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਸਾਰੀ ਗੱਲ ਦੱਸ ਦਿੱਤੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਦੋਹਾ ਇੱਕਲੇ ਅਜਿਹੇ ਵਿਧਾਇਕ ਸਨ ਜਿਨ੍ਹਾਂ ਨੂੰ ‘ਆਪ’ ਵੱਲੋਂ ਟਿਕਟ ਨਹੀਂ ਦਿੱਤੀ ਗਈ ਸੀ।

ਵਿਜੀਲੈਂਸ ਨੇ ਇਹ ਗੱਡੀ ਦੇਣ ਵਾਲੇ ਭਿੰਡਰ ਭਰਾਵਾਂ ’ਤੇ ਨੂਰਪੁਰ ਬੇਦੀ ਪੁਲਿਸ ਥਾਣੇ ਵਿੱਚ ਐਫਆਈਆਰ ਦਰਜ ਕਰਵਾ ਦਿੱਤੀ ਹੈ। ਇਸ ਦੀ ਪੁਸ਼ਟੀ ਪੁਲੀਸ ਥਾਣੇ ਦੇ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਬਰਾੜ ਨੇ ਕੀਤੀ।

 Land Scam Inova Case

ਇਹ ਵੀ ਪੜ੍ਹੋ: Asia Cup 2022 ਦੇ ਸੁਪਰ 4 ਪੜਾਅ ਦਾ ਆਖ਼ਰੀ ਸ਼ਡਿਊਲ ਜਾਰੀ, ਭਲਕੇ ਹੋਵੇਗਾ ਭਾਰਤ- ਪਾਕਿਸਤਾਨ ਦਾ ਮੈਚ

ਵਿਜੀਲੈਂਸ ਨੇ ਦੋ ਮਹੀਨੇ ਪਹਿਲਾਂ ਰੋਪੜ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਕੁਲੈਕਟਰ ਰੇਟ ਤੋਂ ਦਸ ਗੁਣਾ ਵੱਧ ਰੇਟ ’ਤੇ ਵੇਚਣ ਦੇ ਘਪਲੇ ਦਾ ਪਰਦਾਫਾਸ਼ ਕੀਤਾ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਸਾਬਕਾ ਵਿਧਾਇਕ ਸੰਦੋਹਾ ਵੱਲੋਂ ਪਿਛਲੇ ਇੱਕ ਸਾਲ ਤੋਂ ਵਰਤੀ ਜਾ ਰਹੀ ਇਨੋਵਾ ਕ੍ਰਿਸਟਾ ਗੱਡੀ ਘਪਲੇ ਦੇ ਪੈਸੇ ਨਾਲ ਖਰੀਦੀ ਗਈ ਸੀ। ਇਹ ਕਾਰ ਸੰਦੋਹਾ ਦੇ ਕਿਸੇ ਰਿਸ਼ਤੇਦਾਰ ਨੇ ਖਰੀਦੀ ਸੀ ਜਿਸ ਨੂੰ ਉਹ ਕਰੀਬ ਇੱਕ ਸਾਲ ਤੋਂ ਵਰਤ ਰਿਹਾ ਸੀ।

ਵਿਜੀਲੈਂਸ ਬਿਊਰੋ ਨੇ ਜਦੋਂ ਬੈਂਕ ਖਾਤਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਸ ਘੁਟਾਲੇ ਵਿੱਚ ਨਾਮਜ਼ਦ ਭਿੰਡਰ ਬ੍ਰਦਰਜ਼ ਨੇ ਜਲੰਧਰ ਦੀ ਇੱਕ ਔਰਤ ਦੇ ਖਾਤੇ ਵਿੱਚ 2 ਕਰੋੜ ਰੁਪਏ ਜਮ੍ਹਾਂ ਕਰਵਾਏ ਸਨ। ਔਰਤ ਨੇ ਇਸ ਵਿੱਚੋਂ ਕੁਝ ਰਕਮ ਆਪਣੇ ਪਤੀ ਬਰਿੰਦਰ ਕੁਮਾਰ ਦੇ ਖਾਤੇ ਵਿੱਚ ਪਾ ਦਿੱਤੀ। ਬਰਿੰਦਰ ਨੇ 16 ਅਕਤੂਬਰ 2020 ਨੂੰ ਇੱਕ ਕਾਰ ਡੀਲਰ ਦੇ ਖਾਤੇ ਵਿੱਚ 19 ਲੱਖ ਰੁਪਏ ਟਰਾਂਸਫਰ ਕੀਤੇ। ਇਸ ਕਰਕੇ ਇਨੋਵਾ ਕ੍ਰਿਸਟਾ ਗੱਡੀ ਖਰੀਦੀ ਗਈ। ਕਾਰ ਦੀ ਰਜਿਸਟ੍ਰੇਸ਼ਨ ਪਿੰਡ ਘਦਾਸਪੁਰ ਦੇ ਮੋਹਨ ਸਿੰਘ ਦੇ ਨਾਂ 'ਤੇ ਹੋਈ ਸੀ। ਮੋਹਨ ਸਿੰਘ ‘ਆਪ’ ਦੇ ਸਾਬਕਾ ਵਿਧਾਇਕ ਸੰਦੋਹਾ ਦੇ ਸਹੁਰੇ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਵਿਜੀਲੈਂਸ ਦੀ ਟੀਮ ਕਿਸੇ ਵੇਲੇ ਵੀ ਸੰਦੋਆ ਨੂੰ ਹਿਰਾਸਤ ਵਿੱਚ ਲੈ ਸਕਦੀ ਹੈ।

-PTC News

Related Post