ਸਾਬਕਾ ਅਕਾਲੀ ਸਰਪੰਚ ਦੇ ਘਰ ਅੰਨ੍ਹੇਵਾਹ ਫਾਇਰਿੰਗ, ਪੁਲਿਸ ਦੀ ਕਾਰਵਾਈ 'ਤੇ ਉੱਠੇ ਸਵਾਲ

By  Jagroop Kaur April 4th 2021 01:28 PM -- Updated: April 4th 2021 01:33 PM

ਗੁੰਡਾਗਰਦੀ ਲਗਾਤਾਰ ਵੱਧ ਰਹੀ ਹੈ ਕਾਨੂੰਨ ਦਾ ਕਿਸੇ ਨੂੰ ਖੌਫ ਨਹੀਂ ਹੈ , ਇਸ ਦੀ ਉਧਾਹਰਣ ਉਂਝ ਤਾਂ ਰੋਜ਼ਾਨਾ ਹੋ ਰਹੀਆਂ ਵਾਰਦਾਤਾਂ ਤੋਂ ਮਿਲ ਜਾਂਦੀ ਹੈ , ਪਰ ਜਦ ਗੱਲ ਸਿਆਸਤ ਜਗਤ ਨਾਲ ਜੁੜੀ ਹੋਵੇ ਤਾਂ ਵੱਡੀ ਹੋ ਜਾਂਦੀ ਹੈ , ਕਿ ਲੋਕ ਵਧੇ ਅਹੁਦੇਦਾਰਾਂ ਨੂੰ ਵੀ ਨਹੀਂ ਬਖਸ਼ਦੇ ਅਤੇ ਆਪਣੀਆਂ ਕੋਝੀਆਂ ਹਰਕਤਾਂ ਨੂੰ ਅੰਜਾਮ ਦਿੰਦੇ ਹਨ ਅਜਿਹਾ ਹੀ ਮਾਲਾ ਸਾਹਮਣੇ ਆਇਆ ਹੈ ਗੁਰਦਾਸਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਦੇ ਪਿੰਡ ਕੋਟਲੀ ਸ਼ਾਹਪੁਰ ’ਚ ਜਿਥੇ ਬੀਤੀ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਦੇ ਘਰ 'ਤੇ ਅਨ੍ਹੇਵਾਹ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।Firing in Gurdaspur Punjab woman died Latest news in Hindi

READ MORE : 2 ਧਿਰਾਂ ਵਿਚਾਲੇ ਹੋਈ ਖੂਨੀ ਤਕਰਾਰ, ਸਰੇਆਮ ਹੋਇਆ ਮਹਿਲਾ ਦਾ ਕਤਲ,...

ਗੋਲੀਆਂ ਚਲਾਉਣ ਵਾਲੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਿਸ ਨੇ ਮੌਕੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਵੀ ਮੌਕੇ ’ਤੇ ਪਹੁੰਚ ਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।

ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪਿੰਡ ਕੋਟਲੀ ਸ਼ਾਹਪੁਰ ਦੇ ਸਾਬਕਾ ਸਰਪੰਚ ਅਮਰੀਕ ਸਿੰਘ ਨੇ ਦੱਸਿਆ ਕਿ ਬੀਤੀ ਰਾਤ 2 ਵਜੇ ਦੇ ਕਰੀਬ ਉਨ੍ਹਾਂ ਦੇ ਘਰ ’ਤੇ ਅਚਾਨਕ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਘਰ ਦੇ ਗੇਟ ’ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਇਸ ਦੌਰਾਨ ਉਨ੍ਹਾਂ ਨੂੰ ਗੋਲੀਆਂ ਦੇ ਤਿੰਨ ਖੋਲ੍ਹ ਵੀ ਬਰਾਮਦ ਹੋਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕਰ ਦਿੱਤਾ।

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਰਿਕਾਰਡਿੰਗ ਖੰਘਾਲੀ ਜਾ ਰਹੀ ਹੈ। ਕੈਮਰਿਆਂ ਦੀ ਫੁਟੇਜ਼ ’ਚ ਅਣਪਛਾਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਸ ਤੋਂ ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Related Post