ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦਿਹਾਂਤ , ਸਿਹਤ ਮੰਤਰੀ ਨੇ ਕੀਤੀ ਪੁਸ਼ਟੀ

By  Shanker Badra November 24th 2020 11:47 AM

ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦਿਹਾਂਤ , ਸਿਹਤ ਮੰਤਰੀ ਨੇ ਕੀਤੀ ਪੁਸ਼ਟੀ:ਗੁਹਾਟੀ : ਅਸਾਮ ਦੇ ਸਾਬਕਾ ਮੁੱਖ ਮੰਤਰੀ ਅਤੇ 6 ਵਾਰ ਸੰਸਦ ਮੈਂਬਰ ਰਹਿ ਚੁੱਕੇ ਤਰੁਣ ਗੋਗੋਈ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ ਹੈ। ਇਸ ਸਬੰਧੀ ਅਸਾਮ ਦੇ ਸਿਹਤ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਮੁੰਬਈ ਤੋਂ ਆਈ ਗੋਲਡਨ ਟੈਂਪਲ ਮੇਲ ਨੂੰ ਬਿਆਸ ਰੋਕਿਆ,ਯਾਤਰੀ ਪ੍ਰੇਸ਼ਾਨ

Former Assam Chief Minister Tarun Gogoi Dies of post-Covid illness ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦਿਹਾਂਤ , ਸਿਹਤ ਮੰਤਰੀ ਨੇ ਕੀਤੀ ਪੁਸ਼ਟੀ

ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਅਸਾਮ ਦੇ ਸਿਹਤ ਮੰਤਰੀ ਹੇਮੰਦ ਬਿਸਵਾ ਸ਼ਰਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਨੇ ਗੁਹਾਟੀ ਮੈਡੀਕਲ ਕਾਲਜ 'ਚ ਸੋਮਵਾਰ ਸ਼ਾਮ 5:34 ਵਜੇ ਆਖ਼ਰੀ ਸਾਹ ਲਿਆ ਹੈ। ਤਰੁਣ ਗੋਗੋਈ ਦੀ ਮ੍ਰਿਤਕ ਦੇਹ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਮੰਗਲਵਾਰ ਨੂੰ ਸ਼ੰਕਰਦੇਵ ਕਲਾਖੇਤਰ 'ਚ ਰੱਖੀ ਜਾਵੇਗੀ।

Former Assam Chief Minister Tarun Gogoi Dies of post-Covid illness ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦਿਹਾਂਤ , ਸਿਹਤ ਮੰਤਰੀ ਨੇ ਕੀਤੀ ਪੁਸ਼ਟੀ

ਦੱਸਿਆ ਜਾਂਦਾ ਹੈ ਕਿ ਕੋਰੋਨਾ ਇਨਫੈਕਟਡ 84 ਸਾਲਾ ਕਾਂਗਰਸ ਆਗੂ ਦਾ ਇਲਾਜ ਗੁਹਾਟੀ ਮੈਡੀਕਲ ਕਾਲਜ 'ਚ ਚੱਲ ਰਿਹਾ ਸੀ। ਇਸ ਦੌਰਾਨ ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਤਰੁਣ ਗੋਗੋਈ ਦੀ ਖ਼ਰਾਬ ਸਿਹਤ ਨੂੰ ਵੇਖਦੇ ਹੋਏ ਡਿਬਰੂਗੜ੍ਹ ਦੇ ਸਾਰੇ ਪ੍ਰੋਗਰਾਮ ਰੱਦ ਕਰਕੇ ਗੁਹਾਟੀ ਪਰਤ ਆਏ ਸਨ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।

Former Assam Chief Minister Tarun Gogoi Dies of post-Covid illness ਅਸਾਮ ਦੇ ਸਾਬਕਾ ਮੁੱਖ ਮੰਤਰੀ ਤਰੁਣ ਗੋਗੋਈ ਦਾ ਦਿਹਾਂਤ , ਸਿਹਤ ਮੰਤਰੀ ਨੇ ਕੀਤੀ ਪੁਸ਼ਟੀ

ਸੋਮਵਾਰ ਸਵੇਰੇ ਗੁਹਾਟੀ ਮੈਡੀਕਲ ਕਾਲਜ ਹਸਪਤਾਲ ਦੇ ਮੁਖੀ ਅਭਿਜੀਤ ਸਰਮਾ ਨੇ ਦੱਸਿਆ ਕਿ ਸੀਨੀਅਰ ਕਾਂਗਰਸ ਨੇਤਾ ਕੋਰੋਨਾ ਵਾਇਰਸ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਆਪਣਾ ਇਲਾਜ ਕਰਵਾ ਰਹੇ ਸਨ। 9 ਡਾਕਟਰਾਂ ਦੀ ਇਕ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਸੀ। ਅਸਾਮ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਿਪੁਨ ਬੋਰਾ ਨੇ ਅਸਾਮ ਦੇ ਸਾਬਕਾ ਸੀਐੱਮ ਤਰੁਣ ਗੋਗੋਈ ਦੀ ਸਿਹਤ ਦੀ ਜਾਂਚ ਕਰਨ ਲਈ ਸੋਮਵਾਰ ਨੂੰ ਗੁਹਾਟੀ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕੀਤਾ।

-PTCNews

Related Post