ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਭਾਰਤੀ ਟੀਮ ਨੂੰ ਦੱਸਿਆ ਵਿਸ਼ਵ ਕੱਪ ਦਾ ਮਜ਼ਬੂਤ ਦਾਅਵੇਦਾਰ, ਪੜ੍ਹੋ ਖਬਰ

By  Jashan A February 22nd 2019 06:00 PM

ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਭਾਰਤੀ ਟੀਮ ਨੂੰ ਦੱਸਿਆ ਵਿਸ਼ਵ ਕੱਪ ਦਾ ਮਜ਼ਬੂਤ ਦਾਅਵੇਦਾਰ, ਪੜ੍ਹੋ ਖਬਰ,ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਸਲਾਮੀ ਬੱਲੇਬਾਜ ਸੌਰਵ ਗਾਂਗੁਲੀ ਨੇ ਵਿਸ਼ਵ ਕੱਪ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੌਰਵ ਨੇ ਕਿਹਾ ਹੈ ਕਿ ਭਾਰਤ ਨੂੰ ਵਿਸ਼ਵ ਕੱਪ ਦਾ ਮਜ਼ਬੂਤ ਦਾਅਵੇਦਾਰ ਹੈ। ਉਹਨਾਂ ਕਿਹਾ ਕਿ ਭਾਰਤੀ ਟੀਮ 30 ਮਈ ਤੋਂ ਇੰਗਲੈਂਡ 'ਚ ਸ਼ੁਰੂ ਹੋਣ ਵਾਲੇ ਟੂਰਨਾਮੈਂਟ 'ਚ ਖਿਤਾਬ ਜਿੱਤਣ ਲਈ ਬਿਹਤਰੀਨ ਲੈਅ 'ਚ ਹੈ।

ganguly ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਭਾਰਤੀ ਟੀਮ ਨੂੰ ਦੱਸਿਆ ਵਿਸ਼ਵ ਕੱਪ ਦਾ ਮਜ਼ਬੂਤ ਦਾਅਵੇਦਾਰ, ਪੜ੍ਹੋ ਖਬਰ

ਇਥੇ ਹੀ ਉਹਨਾਂ ਇਹ ਵੀ ਕਿਹਾ ਕਿ ਟੀਮ ਨੇ ਪਿਛਲੇ 6-7 ਮਹੀਨਿਆਂ 'ਚ ਚੰਗਾ ਕ੍ਰਿਕਟ ਖੇਡਿਆ ਹੈ। ਗਾਂਗੁਲੀ ਨੇ ਐੱਚ.ਸੀ.ਐੱਲ. ਫਾਊਂਡੇਸ਼ਨ ਦੇ ਇਕ ਪ੍ਰੋਗਰਾਮ ਦੇ ਮੌਕੇ 'ਤੇ ਕਿਹਾ, ''ਭਾਰਤ ਮਜ਼ਬੂਤ ਦਾਅਵੇਦਾਰ ਹੈ।

ganguly ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਭਾਰਤੀ ਟੀਮ ਨੂੰ ਦੱਸਿਆ ਵਿਸ਼ਵ ਕੱਪ ਦਾ ਮਜ਼ਬੂਤ ਦਾਅਵੇਦਾਰ, ਪੜ੍ਹੋ ਖਬਰ

ਵਿਸ਼ਵ ਕੱਪ ਲਈ ਟੀਮ ਚੰਗੀ ਤਰ੍ਹਾਂ ਤਿਆਰ ਹੈ।'' ਉਨ੍ਹਾਂ ਕਿਹਾ,''ਇਹ ਸੰਭਾਵੀ ਸਰਵਸ੍ਰੇਸ਼ਠ ਟੀਮ ਹੈ, ਸਾਰੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸੇ ਕਾਰਨ ਉਹ ਟੀਮ 'ਚ ਹਨ।

-PTC News

Related Post