27 ਅਕਤੂਬਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਪ੍ਰੈਸ ਕਾਨਫਰੰਸ

By  Riya Bawa October 26th 2021 10:27 AM -- Updated: October 26th 2021 10:31 AM

Punjab Assembly elections 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਆਪਣੀ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਨਗੇ। ਇਨ੍ਹੀਂ ਦਿਨੀਂ ਉਹ ਪਾਰਟੀ ਦੇ ਗਠਨ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਹਨ। ਇਸ ਦੇ ਚਲਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ। ਸਮਾਗਮ ਦਾ ਸਿੱਧਾ ਪ੍ਰਸਾਰਨ ਉਨ੍ਹਾਂ ਦੇ ਫੇਸ ਬੁੱਕ ਪੇਜ 'ਤੇ ਕੀਤਾ ਜਾਵੇਗਾ। ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਦਿੱਤੀ।

Amarinder to launch party & ally 'with BJP, others', says no sacrilege by Singhu lynching victim

ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਨਵੀਂ ਸਿਆਸੀ ਪਾਰਟੀ ਬਣਾਉਣ ਦੇ ਐਲਾਨ ਦੇ ਵਿਚਕਾਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 27 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਕੈਪਟਨ ਨੇ ਭਲਕੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਬੁਲਾਈ ਹੈ। ਉਹ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਇਸ ਕਾਰਨ ਪੰਜਾਬ ਕਾਂਗਰਸ ਅੰਦਰ ਹਲਚਲ ਤੇਜ਼ ਹੋ ਗਈ ਹੈ।

Captain Amarinder Singh leaves for Punjab after meeting Ajit Doval | Business Standard News

ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਨੇ ਪਿਛਲੇ ਮਹੀਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ ਅਤੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਸੀ, ਨੇ ਕਿਹਾ ਕਿ ਉਹ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਸੇਵਾ ਕਰਨ ਲਈ ਜਲਦੀ ਹੀ ਆਪਣੀ ਸਿਆਸੀ ਪਾਰਟੀ ਦੀ ਸ਼ੁਰੂਆਤ ਕਰਨ ਦਾ ਐਲਾਨ ਕਰਨਗੇ।

Amarinder Singh condemns attack on religious minorities by Taliban in Afghanistan, seeks govt's help - India News

-PTC News

Related Post