ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਕਾਂਗਰਸ 'ਤੇ ਕੀਤਾ ਤਿੱਖਾ ਹਮਲਾ

By  Shanker Badra September 28th 2018 06:10 PM

ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਕਾਂਗਰਸ 'ਤੇ ਕੀਤਾ ਤਿੱਖਾ ਹਮਲਾ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦਾ ਧੰਨਵਾਦੀ ਦੌਰਾ ਹਲਕਾ ਲੰਬੀ ਦੇ ਪਿੰਡਾਂ ਵਿੱਚ ਅੱਜ ਤੀਜੇ ਦਿਨ ਵੀ ਜਾਰੀ ਰਿਹਾ ਹੈ।ਸਾਬਕਾ ਮੁੱਖ ਮੰਤਰੀ ਨੇ ਅੱਜ ਆਪਣਾ ਦੌਰਾ ਪਿੰਡ ਸ਼ੇਰਵਾਲਾ ਤੋਂ ਸ਼ੁਰੂ ਕੀਤਾ ਅਤੇ 8 ਪਿੰਡਾਂ ਵਿਚ ਜਾ ਕੇ ਵੋਟਰਾ ਦਾ ਧੰਨਵਾਦ ਕੀਤਾ ਹੈ।ਇਸ ਦੌਰਾਨ ਸ.ਬਾਦਲ ਨੇ ਚੋਣਾਂ ਦੌਰਾਨ ਕਾਂਗਰਸ ਵੱਲੋਂ ਕੀਤੀ ਧੱਕੇਸ਼ਾਹੀ ਖਿਲਾਫ ਲੋਕਾਂ ਨੂੰ ਜਾਗਰੂਕ ਕੀਤਾ ਹੈ।ਇਸ ਦੇ ਨਾਲ ਹੀ 7 ਅਕਤੂਬਰ ਨੂੰ ਪਟਿਆਲਾ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਪਹੁੰਚਣ ਦੀ ਲੋਕਾਂ ਨੂੰ ਅਪੀਲ ਕੀਤੀ ਹੈ।

ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਅਤੇ ਸਿੱਖਾਂ ਦੀ ਦੁਸ਼ਮਣ ਪਾਰਟੀ ਹੈ।ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਵਾਇਆ ਅਤੇ 84 ਸਿੱਖ ਦੰਗੇ ਕਰਵਾਏ ਹਨ।

ਇਸ ਦੇ ਨਾਲ ਹੀ ਹੜ ਕਾਰਨ ਪੰਜਾਬ ਦੇ ਕਿਸਾਨਾਂ ਦੀਆਂ ਬਰਬਾਦ ਹੋਈਆਂ ਫਸਲਾਂ 'ਤੇ ਬਾਦਲ ਸਾਹਿਬ ਨੇ ਕਿਹਾ ਕਿ ਕਿਸਾਨਾਂ ਦਾ ਜਿਨਾਂ ਵੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਉਸਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਂ।ਲੰਬੀ ਵਿਚ ਕਾਂਗਰਸ ਵੱਲੋਂ ਕੀਤੀ ਜਾਣ ਵਾਲੀ ਰੈਲੀ ਬਾਰੇ ਸ.ਬਾਦਲ ਨੇ ਕਿਹਾ ਕਿ ਕੈਪਟਨ ਅਤੇ ਜਾਖੜ ਨੇ ਲੰਬੀ ਹਲਕੇ 'ਚ ਆ ਕੇ ਕੁੱਝ ਨਹੀਂ ਕੀਤਾ ਅਤੇ ਨਾ ਹੀ ਕਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਹਨ।

-PTCNews

Related Post