ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ, ਵਿਰੋਧੀ ਧਿਰ ਵੱਲੋਂ ਵਾਕ ਆਊਟ

By  Shanker Badra March 19th 2020 12:29 PM

ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ, ਵਿਰੋਧੀ ਧਿਰ ਵੱਲੋਂ ਵਾਕ ਆਊਟ:ਨਵੀਂ ਦਿੱਲੀ : ਭਾਰਤ ਦੇ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਅੱਜ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਜਦੋਂ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਰੰਜਨ ਗੋਗੋਈ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਨਿਰਧਾਰਤ ਸਥਾਨ ‘ਤੇ ਪਹੁੰਚੇ ਤਾਂ ਵਿਰੋਧੀ ਧਿਰ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਸਦਨ ਵਿਚੋਂ ਵਾਕ ਆਊਟ ਕੀਤਾ ਗਿਆ ਹੈ

ਇਸ 'ਤੇ ਰਾਜ ਸਭਾ ਦੇ ਸਪੀਕਰ ਐਮ. ਵੈਂਕਈਆ ਨਾਇਡੂ ਨੇ ਕਿਹਾ ਕਿ ਅਜਿਹਾ ਵਿਵਹਾਰ ਸਦਨ ਦੀ ਮਰਿਆਦਾ ਦੇ ਅਨੁਸਾਰ ਨਹੀਂ ਹੈ। ਇਸ ਦੇ ਬਾਅਦ ਰੰਜਨ ਗੋਗੋਈ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ।  ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਰਕਾਰ ਦੀ ਸਿਫਾਰਸ਼ 'ਤੇ ਸੋਮਵਾਰ ਨੂੰ ਗੋਗੋਈ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਸੀ।

ਦੱਸ ਦੇਈਏ ਕਿ ਰੰਜਨ ਗੋਗੋਈ ਨੇ ਆਪਣੇ ਕਾਰਜਕਾਲ ਦੌਰਾਨ ਬੈਂਚ ਦੀ ਪ੍ਰਧਾਨਗੀ ਕੀਤੀ ਸੀ, ਜਿਸ ਨੇ ਅਯੁੱਧਿਆ ਜ਼ਮੀਨੀ ਵਿਵਾਦ, ਰਾਫੇਲ ਲੜਾਕੂ ਜਹਾਜ਼ ਅਤੇ ਸਬਰੀਮਾਲਾ ਵਿੱਚਔਰਤਾਂ ਦੇ ਦਾਖਲੇ ਸਮੇਤ ਕਈ ਮਹੱਤਵਪੂਰਨ ਮਾਮਲਿਆਂ ਬਾਰੇ ਫੈਸਲਾ ਦਿੱਤਾ ਸੀ। ਗ੍ਰਹਿ ਮੰਤਰਾਲੇ ਨੇ ਸੋਮਵਾਰ ਰਾਤ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜਿਸ ਵਿੱਚ ਗੋਗੋਈ ਨੂੰ ਉੱਚ ਸਦਨ ਲਈ ਨਾਮਜ਼ਦ ਕਰਨ ਦਾ ਐਲਾਨ ਕੀਤਾ ਗਿਆ ਸੀ।

-PTCNews

Related Post