ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ , ਕੱਲ ਜਾਣਗੇ ਕਰਤਾਰਪੁਰ ਸਾਹਿਬ

By  Shanker Badra November 8th 2019 02:58 PM -- Updated: November 8th 2019 04:11 PM

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ , ਕੱਲ ਜਾਣਗੇ ਕਰਤਾਰਪੁਰ ਸਾਹਿਬ:ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਬਾਬੇ ਨਾਨਕ ਦਾ ਅਸ਼ੀਰਵਾਦ ਲਿਆ ਹੈ। [caption id="attachment_357677" align="aligncenter" width="300"]Former CM Parkash Singh Badal At Golden Temple Amritsar ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ[/caption] ਇਸ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੱਲ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਜਾ ਰਿਹਾ ਹੈ ਅਤੇ ਦੂਜੇ ਪਾਸੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦਿਹਾੜਾ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮਰਹੂਮ ਜਥੇਦਾਰ ਕੁਲਦੀਪ ਸਿੰਘ ਵਡਾਲਾ ਸਮੇਤ ਸਮੁੱਚੀ ਸਿੱਖ ਕੌਮ ਦੀਆਂ ਅਰਦਾਸਾਂ ਸਦਕਾ ਇਹ ਲਾਂਘਾ ਖੁੱਲ ਰਿਹਾ ਹੈ। ਉਨ੍ਹਾਂ ਦੋਨਾਂ ਮੁਲਕਾਂ ਦੀਆਂ ਸਰਕਾਰਾਂ ਅਤੇ ਖਾਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। [caption id="attachment_357676" align="aligncenter" width="300"]Former CM Parkash Singh Badal At Golden Temple Amritsar ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ[/caption] ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੱਲ ਜਥੇ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿੰਦਗੀ 'ਚ ਪਹਿਲੀ ਵਾਰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ ,ਜਿਸ ਕਰਕੇ ਬੜੀ ਖੁਸ਼ੀ ਹੋ ਰਹੀ ਹੈ। ਸ.ਬਾਦਲ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਸਿਹਰਾ ਨਵਜੋਤ ਸਿੱਧੂ ਨੂੰ ਨਾ ਦਿੱਤੇ ਜਾਣ ਦੀ ਗੱਲ ਵੀ ਕਹੀ ਹੈ ਅਤੇ ਪੰਜਾਬ ਸਰਕਾਰ ਨੂੰ ਰਾਜਨੀਤੀ ਛੱਡ ਕੇ ਸ਼੍ਰੋਮਣੀ ਕਮੇਟੀ ਦੀ ਸਟੇਜ਼ 'ਤੇ ਇਕੱਠੇ ਪ੍ਰਕਾਸ਼ ਪੁਰਬ ਮਨਾਉਣ ਦੀ ਅਪੀਲ ਕੀਤੀ ਹੈ। [caption id="attachment_357676" align="aligncenter" width="300"]Former CM Parkash Singh Badal At Golden Temple Amritsar ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ[/caption] ਦੱਸ ਦੇਈਏ ਕਿ ਭਾਰਤ ਦੀਆਂ ਸਿੱਖ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਤਿਆਰੀਆਂ ਪੂਰੀ ਤਰਾਂ ਮੁਕੰਮਲ ਹੋ ਚੁੱਕੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ 2019 ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨਗੇ। ਇਸ ਮੌਕੇ ਭਾਰਤ ਦੀਆਂ ਪ੍ਰਸਿੱਧ ਸ਼ਖਸੀਅਤਾਂ ਤੇ ਸਿਆਸੀ ਨੇਤਾ ਇਸ ਉਦਘਾਟਨ ਵਿਚ ਸ਼ਾਮਲ ਹੋਣਗੇ। -PTCNews

Related Post