ਕਾਂਗਰਸ ਨੂੰ ਝਟਕਾ, ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ ਅਸ਼ਵਨੀ ਸੇਖੜੀ

By  Baljit Singh June 27th 2021 02:03 PM -- Updated: June 27th 2021 02:04 PM

ਚੰਡੀਗੜ੍ਹ: ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਸੂਬੇ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ। ਤਾਜ਼ਾ ਘਟਨਾਕ੍ਰਮ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਗੁਜਰਾਤ ਸਮੇਤ ਕਈ ਸੂਬਿਆਂ ਦੇ ਇੰਚਾਰਜ ਰਹੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਨੂੰ ਸਦਾ ਲਈ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਨ ਜਾ ਰਹੇ ਹਨ।

ਪੜੋ ਹੋਰ ਖਬਰਾਂ: ਪੈਨਸ਼ਨਰ ਦੀ ਮੌਤ ਤੋਂ ਬਾਅਦ ਹੁਣ ਪਰਿਵਾਰ ਨੂੰ ਪੈਨਸ਼ਨ ਲੈਣ ‘ਚ ਨਹੀਂ ਹੋਵੇਗੀ ਕੋਈ ਦਿੱਕਤ

ਇਹ ਵੀ ਜਾਣਕਾਰੀ ਮਿਲੀ ਹੈ ਕਿ ਸੇਖੜੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਪਾਰਟੀ ਜੁਆਇਨ ਕਰਨ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆ ਹਨ। ਬੱਸ ਹੁਣ ਅਧਿਕਾਰਤ ਤੌਰ ’ਤੇ ਐਲਾਨ ਹੋਣਾ ਹੀ ਬਾਕੀ ਰਹਿ ਗਿਆ ਹੈ, ਜੋ 28 ਜੂਨ ਨੂੰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਬਕਾਇਦਾ ਇਕ ਵੱਡਾ ਪ੍ਰੋਗਰਾਮ ਕਰਨ ਤੋਂ ਬਾਅਦ ਪ੍ਰਧਾਨ ਬਾਦਲ ਵੱਲੋਂ ਕੀਤਾ ਜਾਵੇਗਾ।

ਪੜੋ ਹੋਰ ਖਬਰਾਂ: ਮਨ ਕੀ ਬਾਤ ’ਚ PM ਮੋਦੀ ਨੇ ਕਿਹਾ-ਮੈਂ ਤੇ ਮੇਰੀ ਮਾਤਾ ਨੇ ਲਵਾ ਲਿਐ ਟੀਕਾ, ਤੁਸੀਂ ਵੀ ਲਵਾਓ

ਜਾਣਕਾਰੀ ਮਿਲੀ ਹੈ ਕਿ ਸੇਖੜੀ ਵੱਲੋਂ ਸਾਥੀਆਂ ਦਾ ਇਕ ਵੱਡਾ ਕਾਫਿਲਾ ਇਸ ਦਿਨ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਰਵਾਨਾ ਹੋਵੇਗਾ। ਜ਼ਿਕਰਯੋਗ ਹੈ ਕਿ ਸੇਖੜੀ, ਜੋ ਬਟਾਲਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਕਾਂਗਰਸ ਦੀ ਸਰਕਾਰ ਵੇਲੇ ਮੰਤਰੀ ਅਤੇ ਸੰਸਦੀ ਸਕੱਤਰ ਵਰਗੇ ਅਹੁਦਿਆਂ ’ਤੇ ਵੀ ਰਹੇ ਹਨ।

ਪੜੋ ਹੋਰ ਖਬਰਾਂ: ਟਿਕਰੀ ਬਾਰਡਰ ਉੱਤੇ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਮੌਤ

-PTC News

Related Post