ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਭਾਜਪਾ 'ਚ ਹੋਏ ਸ਼ਾਮਿਲ

By  Riya Bawa August 4th 2022 01:28 PM -- Updated: August 4th 2022 04:43 PM

ਹਰਿਆਣਾ: ਸਾਬਕਾ ਕਾਂਗਰਸੀ ਆਗੂ ਕੁਲਦੀਪ ਬਿਸ਼ਨੋਈ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਉਹ ਦਿੱਲੀ ਵਿੱਚ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਓਪੀ ਧਨਖੜ ਦੀ ਮੌਜੂਦਗੀ ਵਿੱਚ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਸ਼ਾਮਲ ਹੋਏ। ਕੁਲਦੀਪ ਬਿਸ਼ਨੋਈ ਨੇ ਬੀਤੇ ਦਿਨੀ ਹੀ ਹਰਿਆਣਾ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ। ਦੱਸ ਦੇਈਏ ਕਿ ਕੁਲਦੀਪ ਬਿਸ਼ਨੋਈ ਆਦਮਪੁਰ ਵਿਧਾਨ ਸਭਾ ਤੋਂ ਵਿਧਾਇਕ ਸਨ।

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਭਾਜਪਾ 'ਚ ਹੋਏ ਸ਼ਾਮਿਲ

ਇਸ ਮੌਕੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਕਿਹਾ ਕਿ ਮੈਂ ਦੋਵਾਂ ਦਾ ਸਵਾਗਤ ਕਰਦਾ ਹਾਂ। ਕੁਲਦੀਪ ਬਿਸ਼ਨੋਈ ਨੇ ਹਰਿਆਣਾ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਪਹਿਲਾਂ ਹੀ ਆਪਣੀ ਇੱਛਾ ਜ਼ਾਹਰ ਕੀਤੀ ਸੀ ਕਿ ਉਨ੍ਹਾਂ ਨੂੰ ਇਕੱਠੇ ਜਾਣਾ ਚਾਹੀਦਾ ਹੈ। ਸਾਡੀਆਂ ਪਾਰਟੀਆਂ ਨੇ ਮਿਲ ਕੇ ਚੋਣਾਂ ਲੜੀਆਂ। ਉਮੀਦ ਹੈ ਕਿ ਹੁਣ ਕੁਲਦੀਪ ਸਾਡੇ ਨਾਲ ਭਾਜਪਾ ਦਾ ਵਿਕਾਸ ਕਰਨਗੇ।

ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਕੱਲ੍ਹ ਹੀ ਹਰਿਆਣਾ ਵਿਧਾਨ ਸਭਾ ਤੋਂ ਅਸਤੀਫ਼ਾ ਦਿੱਤਾ ਸੀ। ਬੁੱਧਵਾਰ ਨੂੰ ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਕੁਲਦੀਪ ਬਿਸ਼ਨੋਈ ਨੇ ਕਿਹਾ ਕਿ ਭਾਜਪਾ ਅਤੇ ਮੇਰਾ ਚੋਲੀ ਦਾਮਨ ਦਾ ਸਾਥ ਹੈ। ਉਨ੍ਹਾਂ ਨੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਜੇਪੀ ਨੱਡਾ, ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਮੇਰੇ 'ਤੇ ਜੋ ਭਰੋਸਾ ਦਿਖਾਇਆ ਹੈ, ਉਸ ਨੂੰ ਪੂਰਾ ਕਰਾਂਗਾ।

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਬਿਸ਼ਨੋਈ ਭਾਜਪਾ 'ਚ ਹੋਏ ਸ਼ਾਮਿਲ

 

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਲਵਪ੍ਰੀਤ ਨੇ ਰਾਸ਼ਟਰਮੰਡਲ ਖੇਡਾਂ 'ਚ ਜਿੱਤਿਆ ਕਾਂਸੀ ਦਾ ਤਗਮਾ, ਪਿੰਡ 'ਚ ਖੁਸ਼ੀ ਦੀ ਲਹਿਰ

ਗੌਰਤਲਬ ਹੈ ਕਿ ਚਾਰ ਵਾਰ ਵਿਧਾਇਕ ਅਤੇ ਦੋ ਵਾਰ ਸਾਂਸਦ ਰਹਿ ਚੁੱਕੇ ਬਿਸ਼ਨੋਈ ਪਹਿਲਾਂ ਹੀ ਪਾਰਟੀ ਤੋਂ ਨਾਰਾਜ਼ ਸਨ। ਉਨ੍ਹਾਂ ਨੇ ਇਸ ਸਾਲ ਦੇ ਸ਼ੁਰੂ ਵਿਚ ਕਾਂਗਰਸ ਦੀ ਹਰਿਆਣਾ ਇਕਾਈ ਦੇ ਮੁਖੀ ਵਜੋਂ ਨਿਯੁਕਤੀ ਨਾ ਕੀਤੇ ਜਾਣ ਤੋਂ ਬਾਅਦ ਬਾਗੀ ਰੁਖ਼ ਅਪਣਾ ਲਿਆ ਸੀ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਭਜਨ ਲਾਲ ਦੇ ਛੋਟੇ ਪੁੱਤਰ ਕੁਲਦੀਪ ਬਿਸ਼ਨੋਈ ਨੇ ਦੂਜੀ ਵਾਰ ਕਾਂਗਰਸ ਨਾਲੋਂ ਨਾਤਾ ਤੋੜ ਲਿਆ ਹੈ। ਉਹ ਕਰੀਬ ਛੇ ਸਾਲ ਪਹਿਲਾਂ ਪਾਰਟੀ ਨਾਲੋਂ ਵੱਖ ਹੋ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਏ ਸਨ।

ਜ਼ਿਕਰਯੋਗ ਹੈ ਕਿ ਕੁਲਦੀਪ ਬਿਸ਼ਨੋਈ ਨੇ 2019 'ਚ ਹਰਿਆਣਾ 'ਚ ਆਦਮਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜੀ ਸੀ ਅਤੇ ਭਾਜਪਾ ਦੀ ਉਮੀਦਵਾਰ ਸੋਨਾਲੀ ਫੋਗਾਟ ਨੂੰ ਹਰਾਇਆ ਸੀ।

 

-PTC News

Related Post