ਸਾਬਕਾ ਡੀਜੀਪੀ ਭਾਵਰਾ ਨੇ ਪੰਜਾਬ ਸਰਕਾਰ ਦੇ ਨੋਟਿਸ ਦਾ ਦਿੱਤਾ ਜਵਾਬ, ਉਲਟਾ ਪੁੱਛੇ ਕਈ ਸਵਾਲ

By  Ravinder Singh September 9th 2022 08:08 AM -- Updated: September 9th 2022 08:11 AM

ਚੰਡੀਗੜ੍ਹ : ਸਾਬਕਾ ਡੀਜੀਪੀ ਵੀਕੇ ਭਾਵਰਾ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਸਾਬਕਾ ਡੀਜੀਪੀ ਵੱਲੋਂ ਦਿੱਤੇ ਗਏ ਜਵਾਬ ਵਿਚ ਉਲਟਾ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਵੀ ਕਈ ਸਵਾਲ ਕੀਤੇ ਹਨ, ਜਿਸ ਨਾਲ ਵਿਵਾਦ ਹੋਰ ਵੱਧਣ ਦਾ ਖ਼ਦਸ਼ਾ ਹੈ। ਸਾਬਕਾ ਡੀਜੀਪੀ ਵੀਕੇ ਭਾਵਰਾ ਨੇ ਪੰਜਾਬ ਸਰਕਾਰ ਵੱਲੋਂ ਨੋਟਿਸ ਦਾ ਜ਼ੋਰਦਾਰ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਲਗਭਗ 25 ਕਾਊਂਟਰ ਸਵਾਲ ਕੀਤੇ ਹਨ। ਖਾਸ ਤੌਰ ਉਤੇ ਉਨ੍ਹਾਂ ਨੇ ਨੋਟਿਸ ਦਾ ਜਵਾਬ ਦੇਣ ਦੀ ਬਜਾਏ ਸਰਕਾਰ ਅੱਗੇ ਹੀ ਸਵਾਲਾਂ ਦੀ ਝੜੀ ਲਗਾ ਦਿੱਤੀ ਹੈ ਤੇ ਆਪਣੇ ਉਪਰ ਲਗਾਏ ਗਏ ਦੋਸ਼ਾਂ ਦਾ ਰਿਕਾਰਡ ਦੇਣ ਨੂੰ ਕਿਹਾ ਹੈ। ਹਾਲਾਂਕਿ ਉਨ੍ਹਾਂ ਦੇ ਜਵਾਬ ਦਾ ਵੇਰਵਾ ਨਹੀਂ ਮਿਲ ਸਕਿਆ ਹੈ ਪਰ ਮਾਹਿਰਾਂ ਦਾ ਕਹਿਣਾ ਹੈ ਕਿ ਵਿਵਾਦ ਅਜੇ ਰੁਕਿਆ ਨਹੀਂ ਹੈ। ਸਾਬਕਾ ਡੀਜੀਪੀ ਭਾਵਰਾ ਨੇ ਪੰਜਾਬ ਸਰਕਾਰ ਦੇ ਨੋਟਿਸ ਦਾ ਦਿੱਤਾ ਜਵਾਬ, ਉਲਟਾ ਪੁੱਛੇ ਕਈ ਸਵਾਲ ਹਾਲ ਹੀ ਵਿਚ ਵੀਕੇ ਭਾਵਰਾ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ ਗਿਆ ਹੈ। ਕਾਬਿਲੇਗੌਰ ਹੈ ਕਿ 2 ਮਹੀਨੇ ਪਹਿਲਾਂ ਵੀਕੇ ਭਵਰਾ ਛੁੱਟੀ ਉਤੇ ਚਲੇ ਗਏ ਸਨ ਤੇ ਉਨ੍ਹਾਂ ਨੇ ਕੇਂਦਰੀ ਡੈਪੂਟੇਸ਼ਨ ਦੀ ਮੰਗ ਕੀਤੀ ਸੀ। ਹੁਣ 2 ਮਹੀਨੇ ਦੀ ਛੁੱਟੀ ਖ਼ਤਮ ਹੋਣ ਮਗਰੋਂ ਸਰਕਾਰ ਨੇ ਉਨ੍ਹਾਂ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਲਗਾ ਦਿੱਤਾ ਹੈ। ਦੱਸਣਯੋਗ ਹੈ ਕਿ ਦੋ ਮਹੀਨੇ ਪਹਿਲਾਂ ਛੁੱਟੀ 'ਤੇ ਗਏ ਵੀਰੇਸ਼ ਕੁਮਾਰ ਭਵਰਾ ਦੀ ਵਾਪਸੀ ਤੋਂ ਪਹਿਲਾਂ ਸਰਕਾਰ ਨੇ ਉਨ੍ਹਾਂ ਦੀ ਛੁੱਟੀ ਵਧਾਉਣ ਲਈ ਕਿਹਾ ਸੀ ਪਰ ਭਾਵਰਾ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਉਸ 'ਤੇ ਦਬਾਅ ਬਣਾਉਣ ਲਈ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਨੂੰ ਸੁਰੱਖਿਆ ਨਾ ਵਧਾਉਣ ਤੇ ਖੁਫੀਆ ਵਿਭਾਗ 'ਤੇ ਹਮਲੇ ਲਈ ਨੋਟਿਸ ਜਾਰੀ ਕੀਤਾ ਸੀ। ਸਾਬਕਾ ਡੀਜੀਪੀ ਭਾਵਰਾ ਨੇ ਪੰਜਾਬ ਸਰਕਾਰ ਦੇ ਨੋਟਿਸ ਦਾ ਦਿੱਤਾ ਜਵਾਬ, ਉਲਟਾ ਪੁੱਛੇ ਕਈ ਸਵਾਲਹੁਣ ਵੀਕੇ ਭਵਰਾ ਨੇ ਗ੍ਰਹਿ ਵਿਭਾਗ ਵੱਲੋਂ ਉਨ੍ਹਾਂ ਨੂੰ ਜਾਰੀ ਨੋਟਿਸ ਦਾ ਜਵਾਬ ਦੇ ਕੇ ਇਹ ਵਿਵਾਦ ਫਿਰ ਛੇੜ ਦਿੱਤਾ ਹੈ। ਖਾਸ ਤੌਰ 'ਤੇ ਜਦੋਂ ਨੋਟਿਸ ਦਾ ਸਿੱਧਾ ਜਵਾਬ ਦੇਣ ਦੀ ਬਜਾਏ ਉਸ ਨੇ ਸਰਕਾਰ 'ਤੇ ਹੀ 25 ਸਵਾਲਾਂ ਦੀ ਭੜਾਸ ਕੱਢੀ ਹੈ ਤੇ ਆਪਣੇ 'ਤੇ ਲੱਗੇ ਦੋਸ਼ਾਂ ਦਾ ਰਿਕਾਰਡ ਦੇਣ ਲਈ ਕਿਹਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਬਾਜਵਾ ਨੇ ਟਵੀਟ ਕਰਕੇ ਕਿਹਾ ਕਿ ਭਗਵੰਤ ਮਾਨ ਨੂੰ ਡੀਜੀਪੀ ਵੀਕੇ ਭਾਵਰਾ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਘੱਟੋ-ਘੱਟ ਲੋਕਾਂ ਨੂੰ ਇਹ ਜਾਣਨ ਦਾ ਮੌਕਾ ਮਿਲੇਗਾ ਕਿ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਅਸਲ ਵਿੱਚ ਕੌਣ ਜ਼ਿੰਮੇਵਾਰ ਹੈ।   -PTC News ਇਹ ਵੀ ਪੜ੍ਹੋ : ਭਗਵੰਤ ਮਾਨ ਪੰਜਾਬ ਵਿਰੋਧੀ ਸਰਗਰਮੀਆਂ ਲਈ ਲੋਕਾਂ ਨੂੰ ਦੇਣ ਜਵਾਬ : ਅਕਾਲੀ ਦਲ

Related Post