ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ,ਸੁਣਾਇਆ ਇਹ ਫ਼ੈਸਲਾ

By  Shanker Badra October 11th 2018 11:23 AM -- Updated: October 11th 2018 12:21 PM

ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ ,ਸੁਣਾਇਆ ਇਹ ਫ਼ੈਸਲਾ:ਚੰਡੀਗੜ੍ਹ :ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ੈਸਲਾ ਕਰਦਿਆਂ ਵੱਡੀ ਰਾਹਤ ਦੇ ਦਿੱਤੀ ਹੈ।ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਬੀਤੇ ਦਿਨੀਂ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ ,ਜਿਸ 'ਤੇ ਹਾਈਕੋਰਟ ਨੇ ਫ਼ੈਸਲਾ ਕਰਦਿਆਂ ਪੰਜਾਬ ਪੁਲਿਸ ਨੂੰ ਕਿਹਾ ਹੈ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇੱਕ ਹਫਤੇ ਦਾ ਨੋਟਿਸ ਦਿੱਤਾ ਜਾਵੇਗਾ।

ਦੱਸਣਯੋਗ ਹੈ ਕਿ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਵਿਧਾਨ ਸਭਾ ਵਿੱਚ ਵੀ ਕਾਫ਼ੀ ਬਹਿਸ ਹੋ ਚੁੱਕੀ ਹੈ।ਇਸ ਤੋਂ ਪਹਿਲਾਂ ਸੇਵਾ-ਮੁਕਤ ਡੀਜੀਪੀ ਸੁਮੇਧ ਸਿੰਘ ਸੈਣੀ ਸਣੇ 32 ਪੁਲਿਸ ਅਧਿਕਾਰੀਆਂ ਨੂੰ ‘ਕਾਰਨ ਦੱਸੋ` ਨੋਟਿਸ ਵੀ ਜਾਰੀ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ ਵਿਧਾਨ ਸਭਾ 'ਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਹੀ ਲੀਕ ਹੋ ਚੁੱਕੀ ਕਮਿਸ਼ਨ ਦੀ ਰਿਪੋਰਟ 'ਚ ਕਿਹਾ ਗਿਆ ਹੈ ਕਿ ਕੋਟਕਪੂਰਾ ਤੇ ਬਹਿਬਲ ਕਲਾਂ 'ਚ ਪੁਲਿਸ ਨੇ ਰੋਸ ਮੁਜ਼ਾਹਰਾਕਾਰੀਆਂ 'ਤੇ ਜੋ ਗੋਲੀਬਾਰੀ ਕੀਤੀ ਸੀ, ਉਹ ਕਥਿਤ ਤੌਰ 'ਤੇ ਤਤਕਾਲੀਨ ਡੀਜੀਪੀ ਦੇ ਹੁਕਮਾਂ ਦੇ ਆਧਾਰ `ਤੇ ਹੋਈ ਸੀ।ਉਸ ਗੋਲੀ ਕਾਂਡ 'ਚ ਦੋ ਮੁਜ਼ਾਹਰਾਕਾਰੀ ਮਾਰੇ ਗਏ ਸਨ।

-PTCNews

Related Post