ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ

By  Jashan A August 25th 2019 09:30 AM

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ,ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਇਸ ਦੌਰਾਨ ਭਾਜਪਾ ਦੇ ਵਰਕਰਾਂ, ਨੇਤਾਵਾਂ ਅਤੇ ਦੇਸ਼ ਦੇ ਤਮਾਮ ਲੋਕਾਂ ਵੱਲੋਂ ਉਹਨਾਂ ਨੂੰ ਅੰਤਿਮ ਵਿਦਾਈ ਦਿੱਤੀ ਜਾਵੇਗੀ।

Arun Jaitleyਮਿਲੀ ਜਾਣਕਾਰੀ ਮੁਤਾਬਕ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ 'ਚ ਰੱਖੀ ਜਾਵੇਗੀ।

ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਨੇ ਸ਼ਨੀਵਾਰ ਦੁਪਹਿਰ 12 ਵੱਜ ਕੇ 7 ਮਿੰਟਾਂ ‘ਤੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆੱਫ਼ ਮੈਡੀਕਲ ਸਾਇੰਸਜ਼ ਵਿੱਚ ਆਖ਼ਰੀ ਸਾਹ ਲਿਆ ਹੈ।ਉਹ 66 ਸਾਲਾਂ ਦੇ ਸਨ।ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।

Arun Jaitleyਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਅਰੁਣ ਜੇਤਲੀ 9 ਅਗਸਤ ਤੋਂ ਦਿੱਲੀ ਸਥਿਤ ਏਮਜ਼ ‘ਚ ਜ਼ੇਰੇ ਇਲਾਜ ਸਨ ,ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਰਕੇ ਉਹਨਾਂ ਨੂੰ ਲਾਈਫ ਸਪੋਰਟ ਸਿਸਟਮ ਤੇ ਰੱਖਿਆ ਹੋਇਆ ਸੀ। 10 ਅਗਸਤ ਤੋਂ ਬਾਅਦ ਏਮਜ਼ ਨੇ ਜੇਤਲੀ ਬਾਰੇ ਕੋਈ ਡਾਕਟਰੀ ਬੁਲੇਟਿਨ ਜਾਰੀ ਨਹੀਂ ਕੀਤਾ ਹੈ।

-PTC News

Related Post