ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ (ਤਸਵੀਰਾਂ)

By  Jashan A August 25th 2019 03:19 PM -- Updated: August 25th 2019 03:28 PM

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ (ਤਸਵੀਰਾਂ),ਨਵੀਂ ਦਿੱਲੀ: ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਅੱਜ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਅਗਨੀ ਭੇਟ ਕਰ ਅੰਤਿਮ ਵਿਦਾਈ ਦਿੱਤੀ ਗਈ। ਅਰੁਣ ਜੇਤਲੀ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। Arun jaitleyਉਨ੍ਹਾਂ ਦੇ ਬੇਟੇ ਰੋਹਨ ਨੇ ਜੇਤਲੀ ਨੂੰ ਮੁੱਖ ਅਗਨੀ ਦਿੱਤੀ। ਪੂਰਾ ਮਾਹੌਲ 'ਜੇਤਲੀ ਜੀ ਅਮਰ ਰਹਿਣ' ਦੇ ਨਾਅਰਿਆਂ ਨਾਲ ਗੂੰਜ ਉਠਿਆ।ਇਸ ਮੌਕੇ ਜਿਥੇ ਵੱਡੀ ਗਿਣਤੀ 'ਚ ਲੋਕ ਪਹੁੰਚੇ, ਉਥੇ ਹੀ ਭਾਜਪਾ ਵਰਕਰ ਅਤੇ ਦਿੱਗਜ ਨੇਤਾ ਵੀ ਮੌਜੂਦ ਰਹੇ। https://twitter.com/ANI/status/1165542744447578113?s=20 ਤੁਹਾਨੂੰ ਦੱਸ ਦਈਏ ਕਿ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਭਾਜਪਾ ਹੈੱਡਕੁਆਟਰ ਤੋਂ ਨਿਗਮ ਬੋਧ ਘਾਟ ਲਿਆਂਦੀ ਗਈ, ਜਿਥੇ ਉਹਨਾਂ ਦਾ ਅੰਤਿਮ ਸਸਕਾਰ ਕੀਤਾ ਗਿਆ। https://twitter.com/ANI/status/1165546444083740672?s=20 ਇਸ ਦੌਰਾਨ ਰਾਜਨਾਥ, ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ ਕਈ ਭਾਜਪਾ ਆਗੂਆਂ ਨੇ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਨੂੰ ਮੋਢਾ ਦਿੱਤਾ। ਇਸ ਮੌਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਮੌਜੂਦ ਸਨ। Arun Jaitley ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਨੇ ਸ਼ਨੀਵਾਰ ਦੁਪਹਿਰ 12 ਵੱਜ ਕੇ 7 ਮਿੰਟਾਂ ‘ਤੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆੱਫ਼ ਮੈਡੀਕਲ ਸਾਇੰਸਜ਼ ਵਿੱਚ ਆਖ਼ਰੀ ਸਾਹ ਲਿਆ ਹੈ।ਉਹ 66 ਸਾਲਾਂ ਦੇ ਸਨ।ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। Arun jaitley ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਅਰੁਣ ਜੇਤਲੀ ਮੋਦੀ ਸਰਕਾਰ ਲਈ ਸੰਕਟਮੋਚਨ ਸਨ, ਜਿਨ੍ਹਾਂ ਨੇ ਵਿੱਤ ਮੰਤਰੀ ਰਹਿੰਦੇ ਹੋਏ ਨੋਟਬੰਦੀ ਅਤੇ ਜੀ. ਐੱਸ. ਟੀ. ਵਰਗੇ ਕਈ ਅਹਿਮ ਫੈਸਲੇ ਲਏ ਸਨ। -PTC News

Related Post