ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਬਾਲੀਵੁੱਡ 'ਚ ਸੋਗ ਦੀ ਲਹਿਰ , ਟਵੀਟ ਕਰਕੇ ਦਿੱਤੀ ਸ਼ਰਧਾਂਜਲੀ

By  Shanker Badra August 24th 2019 02:36 PM

ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਬਾਲੀਵੁੱਡ 'ਚ ਸੋਗ ਦੀ ਲਹਿਰ , ਟਵੀਟ ਕਰਕੇ ਦਿੱਤੀ ਸ਼ਰਧਾਂਜਲੀ :ਨਵੀਂ ਦਿੱਲੀ : ਭਾਰਤ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਅਰੁਣ ਜੇਤਲੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸ਼ਨੀਵਾਰ ਦੁਪਹਿਰ 12 ਵੱਜ ਕੇ 7 ਮਿੰਟਾਂ 'ਤੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆੱਫ਼ ਮੈਡੀਕਲ ਸਾਇੰਸਜ਼ ਵਿੱਚ ਆਖ਼ਰੀ ਸਾਹ ਲਿਆ ਹੈ।ਉਹ 66 ਸਾਲਾਂ ਦੇ ਸਨ।

Former Finance Minister Arun Jaitley Death Bollywood Grief Movement ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਬਾਲੀਵੁੱਡ 'ਚ ਸੋਗ ਦੀ ਲਹਿਰ , ਟਵੀਟ ਕਰਕੇ ਦਿੱਤੀ ਸ਼ਰਧਾਂਜਲੀ

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਜਿਥੇ ਵੱਖ -ਵੱਖ ਸਿਆਸੀ ਪਾਰਟੀਆਂ ਦੇ ਦਿੱਗਜ ਨੇਤਾ ਜੇਤਲੀ ਦੇ ਦਿਹਾਂਤ 'ਤੇ ਦੁੱਖ ਪ੍ਰਗਟਾ ਰਹੇ ਹਨ ,ਉਥੇ ਹੀ ਬਾਲੀਵੁੱਡ ਸਿਤਾਰੇ ਵੀ ਅਰੁਣ ਜੇਤਲੀ ਨੂੰ ਟਵੀਟ ਕਰਕੇ ਸ਼ਰਧਾਂਜਲੀ ਦੇ ਰਹੇ ਹਨ।

Former Finance Minister Arun Jaitley Death Bollywood Grief Movement ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਬਾਲੀਵੁੱਡ 'ਚ ਸੋਗ ਦੀ ਲਹਿਰ , ਟਵੀਟ ਕਰਕੇ ਦਿੱਤੀ ਸ਼ਰਧਾਂਜਲੀ

ਇਸ ਦੌਰਾਨ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਫ਼ਿਲਮ ਸਟਾਰ ਸਨੀ ਦਿਓਲ ਨੇ ਟਵੀਟ ਕਰਕੇ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਲਿਖਿਆ ਰਾਸ਼ਟਰ ਨੇ ਇੱਕ ਹੋਰ ਮਹਾਨ ਨੇਤਾ ਨੂੰ ਗੁਆ ਦਿੱਤਾ ਹੈ। ਸਾਡੇ ਵਿਚਾਰ ਅਤੇ ਦੁਆਵਾਂ ਉਨ੍ਹਾਂ ਦੇ ਪਰਿਵਾਰ ਨਾਲ ਹਨ। ਬਾਲੀਵੁੱਡ ਐਕਟਰ ਰਿਤੇਸ਼ ਦੇਸ਼ਮੁਖ ਨੇ ਟਵੀਟ ਕਰਕੇ ਉਨ੍ਹਾਂ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

Former Finance Minister Arun Jaitley Death Bollywood Grief Movement ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਬਾਲੀਵੁੱਡ 'ਚ ਸੋਗ ਦੀ ਲਹਿਰ , ਟਵੀਟ ਕਰਕੇ ਦਿੱਤੀ ਸ਼ਰਧਾਂਜਲੀ

ਦੱਸ ਦੇਈਏ ਕਿ ਅਰੁਣ ਜੇਟਲੀ 9 ਅਗਸਤ ਤੋਂ ਦਿੱਲੀ ਸਥਿਤ ਏਮਜ਼ 'ਚ ਜ਼ੇਰੇ ਇਲਾਜ ਸਨ ,ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਰਕੇ ਉਹਨਾਂ ਨੂੰ ਲਾਈਫ ਸਪੋਰਟ ਸਿਸਟਮ ਤੇ ਰੱਖਿਆ ਹੋਇਆ ਸੀ। 10 ਅਗਸਤ ਤੋਂ ਬਾਅਦ ਏਮਜ਼ ਨੇ ਜੇਤਲੀ ਬਾਰੇ ਕੋਈ ਡਾਕਟਰੀ ਬੁਲੇਟਿਨ ਜਾਰੀ ਨਹੀਂ ਕੀਤਾ ਹੈ।

Related Post