ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ 'ਤੇ ਕਈ ਦਿੱਗਜ ਨੇਤਾਵਾਂ ਨੇ ਜਤਾਇਆ ਦੁੱਖ

By  Shanker Badra August 24th 2019 03:28 PM -- Updated: August 24th 2019 03:31 PM

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ 'ਤੇ ਕਈ ਦਿੱਗਜ ਨੇਤਾਵਾਂ ਨੇ ਜਤਾਇਆ ਦੁੱਖ:ਨਵੀਂ ਦਿੱਲੀ : ਭਾਰਤ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਅਰੁਣ ਜੇਤਲੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸ਼ਨੀਵਾਰ ਦੁਪਹਿਰ 12 ਵੱਜ ਕੇ 7 ਮਿੰਟਾਂ 'ਤੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆੱਫ਼ ਮੈਡੀਕਲ ਸਾਇੰਸਜ਼ ਵਿੱਚ ਆਖ਼ਰੀ ਸਾਹ ਲਿਆ ਹੈ।ਉਹ 66 ਸਾਲਾਂ ਦੇ ਸਨ।

Former Finance Minister Arun Jaitley Death Many leaders condolence ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ 'ਤੇ ਕਈ ਦਿੱਗਜ ਨੇਤਾਵਾਂ ਨੇ ਜਤਾਇਆ ਦੁੱਖ

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਭਾਜਪਾ ਨੇਤਾ ਸਮ੍ਰਿਤੀ ਇਰਾਨੀ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

 Former Finance Minister Arun Jaitley Death Many leaders condolence ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ 'ਤੇ ਕਈ ਦਿੱਗਜ ਨੇਤਾਵਾਂ ਨੇ ਜਤਾਇਆ ਦੁੱਖ

ਦੱਸ ਦੇਈਏ ਕਿ ਅਰੁਣ ਜੇਟਲੀ 9 ਅਗਸਤ ਤੋਂ ਦਿੱਲੀ ਸਥਿਤ ਏਮਜ਼ 'ਚ ਜ਼ੇਰੇ ਇਲਾਜ ਸਨ ,ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਰਕੇ ਉਹਨਾਂ ਨੂੰ ਲਾਈਫ ਸਪੋਰਟ ਸਿਸਟਮ ਤੇ ਰੱਖਿਆ ਹੋਇਆ ਸੀ। 10 ਅਗਸਤ ਤੋਂ ਬਾਅਦ ਏਮਜ਼ ਨੇ ਜੇਤਲੀ ਬਾਰੇ ਕੋਈ ਡਾਕਟਰੀ ਬੁਲੇਟਿਨ ਜਾਰੀ ਨਹੀਂ ਕੀਤਾ ਹੈ।

 Former Finance Minister Arun Jaitley Death Many leaders condolence ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ 'ਤੇ ਕਈ ਦਿੱਗਜ ਨੇਤਾਵਾਂ ਨੇ ਜਤਾਇਆ ਦੁੱਖ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਰੁਣ ਜੇਤਲੀ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਜ਼ਿਕਰਯੋਗ ਹੈ ਕਿ ਅਰੁਣ ਜੇਟਲੀ ਪਿਛਲੇ ਦੋ ਸਾਲਾਂ ਤੋਂ ਠੀਕ ਨਹੀਂ ਸਨ। ਉਨ੍ਹਾਂ ਨੇ ਆਪਣੀ ਖ਼ਰਾਬ ਸਿਹਤ ਦੇ ਚੱਲਦਿਆਂ ਹੀ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਨਹੀਂ ਲੜੀਆਂ ਸਨ। ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਵੀ ਹੋਇਆ ਸੀ।ਜੇਤਲੀ ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਅਤੇ ਬੇਚੈਨੀ ਤੋਂ ਬਾਅਦ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

-PTCNews

Related Post