ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਮ੍ਰਿਤਕ ਦੇਹ , ਕੱਲ੍ਹ ਕੀਤਾ ਜਾਵੇਗਾ ਅੰਤਿਮ ਸਸਕਾਰ

By  Shanker Badra August 24th 2019 04:41 PM

ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਮ੍ਰਿਤਕ ਦੇਹ , ਕੱਲ੍ਹ ਕੀਤਾ ਜਾਵੇਗਾ ਅੰਤਿਮ ਸਸਕਾਰ:ਨਵੀਂ ਦਿੱਲੀ : ਭਾਰਤ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਅਰੁਣ ਜੇਤਲੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸ਼ਨੀਵਾਰ ਦੁਪਹਿਰ 12 ਵੱਜ ਕੇ 7 ਮਿੰਟਾਂ 'ਤੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆੱਫ਼ ਮੈਡੀਕਲ ਸਾਇੰਸਜ਼ ਵਿੱਚ ਆਖ਼ਰੀ ਸਾਹ ਲਿਆ ਹੈ।ਉਹ 66 ਸਾਲਾਂ ਦੇ ਸਨ। [caption id="attachment_332291" align="aligncenter" width="300"]Former Finance Minister Arun Jaitley residence Dead body ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਮ੍ਰਿਤਕ ਦੇਹ , ਕੱਲ੍ਹ ਕੀਤਾ ਜਾਵੇਗਾ ਅੰਤਿਮ ਸਸਕਾਰ[/caption] ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ।ਅਰੁਣ ਜੇਤਲੀ ਦਾ ਅੰਤਿਮ ਸਸਕਾਰ ਕੱਲ੍ਹ ਦੁਪਹਿਰ 2 ਵਜੇ ਨਿਗਮ ਬੋਧ ਘਾਟ 'ਤੇ ਕੀਤਾ ਜਾਵੇਗਾ। [caption id="attachment_332289" align="aligncenter" width="300"]Former Finance Minister Arun Jaitley residence Dead body ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਮ੍ਰਿਤਕ ਦੇਹ , ਕੱਲ੍ਹ ਕੀਤਾ ਜਾਵੇਗਾ ਅੰਤਿਮ ਸਸਕਾਰ[/caption] ਦੱਸ ਦੇਈਏ ਕਿ ਅਰੁਣ ਜੇਟਲੀ 9 ਅਗਸਤ ਤੋਂ ਦਿੱਲੀ ਸਥਿਤ ਏਮਜ਼ 'ਚ ਜ਼ੇਰੇ ਇਲਾਜ ਸਨ ,ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਰਕੇ ਉਹਨਾਂ ਨੂੰ ਲਾਈਫ ਸਪੋਰਟ ਸਿਸਟਮ ਤੇ ਰੱਖਿਆ ਹੋਇਆ ਸੀ। 10 ਅਗਸਤ ਤੋਂ ਬਾਅਦ ਏਮਜ਼ ਨੇ ਜੇਤਲੀ ਬਾਰੇ ਕੋਈ ਡਾਕਟਰੀ ਬੁਲੇਟਿਨ ਜਾਰੀ ਨਹੀਂ ਕੀਤਾ ਹੈ। [caption id="attachment_332287" align="aligncenter" width="300"]Former Finance Minister Arun Jaitley residence Dead body ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਮ੍ਰਿਤਕ ਦੇਹ , ਕੱਲ੍ਹ ਕੀਤਾ ਜਾਵੇਗਾ ਅੰਤਿਮ ਸਸਕਾਰ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਗੁਰਦਾਸਪੁਰ : ਬਹਿਲੋਲਪੁਰ ’ਚ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਗਟਾਇਆ ਅਫ਼ਸੋਸ ਜ਼ਿਕਰਯੋਗ ਹੈ ਕਿ ਅਰੁਣ ਜੇਟਲੀ ਪਿਛਲੇ ਦੋ ਸਾਲਾਂ ਤੋਂ ਠੀਕ ਨਹੀਂ ਸਨ। ਉਨ੍ਹਾਂ ਨੇ ਆਪਣੀ ਖ਼ਰਾਬ ਸਿਹਤ ਦੇ ਚੱਲਦਿਆਂ ਹੀ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਨਹੀਂ ਲੜੀਆਂ ਸਨ। ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਵੀ ਹੋਇਆ ਸੀ।ਜੇਤਲੀ ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਅਤੇ ਬੇਚੈਨੀ ਤੋਂ ਬਾਅਦ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। -PTCNews

Related Post