ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹੋਇਆ ਦਿਹਾਂਤ

By  Shanker Badra August 7th 2019 12:04 AM -- Updated: August 7th 2019 12:48 AM

ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹੋਇਆ ਦਿਹਾਂਤ:ਨਵੀਂ ਦਿੱਲੀ : ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ ਅੱਜ ਦੇਹਾਂਤ ਹੋ ਗਿਆ ਹੈ। ਸੁਸ਼ਮਾ ਸਵਰਾਜ ਨੇ ਦਿੱਲੀ ਦੇ ਏਮਜ ਹਸਪਤਾਲ 'ਚ ਦੇਰ ਰਾਤ ਆਖ਼ਰੀ ਸਾਹ ਲਏ ਹਨ। ਉਹ 67 ਸਾਲ ਦੇ ਸਨ।

Former Foreign Minister and BJP Stalwart Sushma Swaraj Passes Away at 67 After Heart Attack
ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹੋਇਆ ਦਿਹਾਂਤ

ਮਿਲੀ ਜਾਣਕਾਰੀ ਮੁਤਾਬਕ ਸੁਸ਼ਮਾ ਸਵਰਾਜ ਨੂੰ ਦਿੱਲੀ ਦੇ ਏਮਜ ਹਸਪਤਾਲ 'ਚ ਭਰਤੀ ਕਰਾਇਆ ਗਿਆ, ਜਿੱਥੇ ਉਹਨਾਂ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਸੀ। ਹੁਣ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਚੋਂ ਘਰ ਲਿਜਾਇਆ ਜਾ ਰਿਹਾ ਹੈ।

Former Foreign Minister and BJP Stalwart Sushma Swaraj Passes Away at 67 After Heart Attack
ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹੋਇਆ ਦਿਹਾਂਤ

ਦੱਸਿਆ ਜਾ ਰਿਹਾ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ । ਉਨ੍ਹਾਂ ਸ਼ਾਮ 7:23 ਮਿੰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵਿੱਟਰ 'ਤੇ ਵਧਾਈ ਦਿੱਤੀ ਸੀ।

-PTCNews

Related Post