ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਇਤਿਹਾਸ ਨਾਲ ਛੇੜਛਾੜ ਦੀ ਨਿੰਦਾ

By  Shanker Badra September 13th 2021 01:45 PM

ਅੰਮ੍ਰਿਤਸਰ : ਜਲ੍ਹਿਆਂਵਾਲਾ ਬਾਗ਼ 'ਚ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਚੱਲਦਿਆਂ ਬਾਗ਼ ਵਿਚਲੇ ਸਮਾਰਕਾਂ ਦੇ ਪੁਰਾਣੇ ਢਾਂਚਿਆਂ ਨਾਲ ਕੀਤੀ ਛੇੜਛਾੜ ਦੀ ਸਾਬਕਾ ਕੈਬਨਿਟ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਤਿੱਖੇ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਨੇ ਸਮਾਰਕਾਂ ਦੀ ਬਾਹਰੀ ਦਿੱਖ ਨਾਲ ਕੀਤੀ ਛੇੜਛਾੜ ਦਾ ਜਾਇਜ਼ਾ ਲਿਆ।

ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਇਤਿਹਾਸ ਨਾਲ ਛੇੜਛਾੜ ਦੀ ਨਿੰਦਾ

ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਨੇ ਅੱਜ ਜਲ੍ਹਿਆਂਵਾਲਾ ਬਾਗ ਵਿਖੇ ਪਹੁੰਚ ਕੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਤਿਹਾਸ ਨਾਲ ਛੇੜਛਾੜ ਕਰਕੇ ਕੇਂਦਰ ਸਰਕਾਰ ਨੇ ਲੋਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਵਿਰਾਸਤ ਦਾ ਮਤਲਬ ਪੁਰਾਣੀਆਂ ਚੀਜ਼ਾਂ ਨੂੰ ਠੀਕ ਕਰਨਾ ਹੁੰਦਾ ਹੈ।

ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਇਤਿਹਾਸ ਨਾਲ ਛੇੜਛਾੜ ਦੀ ਨਿੰਦਾ

ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ ਪਿਛਲੇ ਡੇਢ ਸਾਲ ਤੋਂ ਬੰਦ ਸੀ। ਇਹ ਕਿਹਾ ਗਿਆ ਸੀ ਕਿ ਉਹ ਜਲਿਆਂਵਾਲਾ ਬਾਗ ਨੂੰ ਨਵਾਂ ਬਣਾ ਰਹੇ ਹਨ ਪਰ ਨਵਾਂ ਬਣਾਉਣ ਦੇ ਨਾਂ 'ਤੇ ਉਨ੍ਹਾਂ ਨੇ ਇਤਿਹਾਸ ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹੀਦੀ ਖੂਹ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ। ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਲਗਾਈ ਗਈ ਮਸ਼ਾਲ ਵੀ ਖ਼ਤਮ ਕਰ ਦਿੱਤੀ ਗਈ ਹੈ।

ਸਾਬਕਾ ਸਿਹਤ ਮੰਤਰੀ ਲਕਸ਼ਮੀ ਕਾਂਤਾ ਚਾਵਲਾ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਇਤਿਹਾਸ ਨਾਲ ਛੇੜਛਾੜ ਦੀ ਨਿੰਦਾ

ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਗਈ ਹੈ ਕਿ ਕਮੇਟੀ ਦੇ ਮੈਂਬਰ ਇੱਥੇ ਨਹੀਂ ਆਉਂਦੇ। ਇਸ ਕੰਮ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਕੀ 20 ਕਰੋੜ ਰੁਪਏ ਦਾ ਇੱਥੇ ਨਿਵੇਸ਼ ਕੀਤਾ ਗਿਆ ਹੈ ਜਾਂ ਨਹੀਂ। ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਹੁਣ ਇੱਥੇ ਆਉਣ ਵਾਲੇ ਸੈਲਾਨੀਆਂ ਨੂੰ ਇਹ ਅਹਿਸਾਸ ਨਹੀਂ ਹੁੰਦਾ ਕਿ ਉਹ ਜਲ੍ਹਿਆਂਵਾਲਾ ਬਾਗ ਆਏ ਹਨ।

-PTCNews

Related Post