ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦਾ ਹੋਇਆ ਦੇਹਾਂਤ
Jagroop Kaur
May 15th 2021 09:42 PM --
Updated:
May 15th 2021 09:59 PM
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਅੱਜ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਖ਼ਾਲਸਾ ਵਧੀਕ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਵੱਖ ਵੱਖ ਧਾਰਮਿਕ ਤੇ ਸਿਆਸੀ ਹਸਤੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।