ਭਾਜਪਾ ਖਿਲਾਫ਼ ਬਿਆਨਬਾਜ਼ੀ ਕਰਨ ਵਾਲੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ 'ਚੋਂ 6 ਸਾਲ ਲਈ ਕੱਢਿਆ

By  Shanker Badra July 10th 2021 05:36 PM -- Updated: July 10th 2021 05:42 PM

ਚੰਡੀਗੜ੍ਹ : ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖਿਲਾਫ਼ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ।

ਭਾਜਪਾ ਖਿਲਾਫ਼ ਬਿਆਨਬਾਜ਼ੀ ਕਰਨ ਵਾਲੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ 'ਚੋਂ 6 ਸਾਲ ਲਈ ਕੱਢਿਆ

ਇਸ ਲਈ ਪ੍ਰਦੇਸ਼ ਭਾਜਪਾ ਵੱਲੋਂ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ, ਜਿਸ ‘ਤੇ ਜੋਸ਼ੀ ਨੂੰ ਦੋ ਦਿਨਾਂ ਦੇ ਅੰਦਰ ਜਵਾਬ ਦੇਣ ਦਾ ਸਮਾਂ ਦਿੱਤਾ ਗਿਆ ਪਰ ਅਨਿਲ ਜੋਸ਼ੀ ਨੇ ਪਾਰਟੀ ਖਿਲਾਫ ਚਲਣ ਦੇ ਆਪਣੇ ਅੜਿੱਅਲ ਰਵੱਈਏ ਨੂੰ ਨਹੀਂ ਛੱਡਿਆ।

ਭਾਜਪਾ ਖਿਲਾਫ਼ ਬਿਆਨਬਾਜ਼ੀ ਕਰਨ ਵਾਲੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ 'ਚੋਂ 6 ਸਾਲ ਲਈ ਕੱਢਿਆ

ਜਿਸ 'ਤੇ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼' ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਅਨਿਲ ਜੋਸ਼ੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਹੈ।

-PTCNews

Related Post