Tue, Mar 3, 2026
Whatsapp

ਵਿਜੀਲੈਂਸ ਦੇ ਨਿਸ਼ਾਨੇ ’ਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਨਵੀਂ ਕੋਠੀ !

ਪਿਛਲੀ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਕਿਉਂਕਿ ਵਿਜੀਲੈਂਸ ਵਿਭਾਗ ਵੱਲੋਂ ਲਗਾਤਾਰ ਉਨ੍ਹਾਂ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਹੁਣ ਵਿਜੀਲੈਂਸ ਸੁੰਦਰ ਸ਼ਾਮ ਅਰੋੜਾ ਦੀ ਉਸ ਨਵੀਂ ਕੋਠੀ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ।

Reported by:  PTC News Desk  Edited by:  Aarti -- February 15th 2023 09:55 AM
ਵਿਜੀਲੈਂਸ ਦੇ ਨਿਸ਼ਾਨੇ ’ਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਨਵੀਂ ਕੋਠੀ !

ਵਿਜੀਲੈਂਸ ਦੇ ਨਿਸ਼ਾਨੇ ’ਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਨਵੀਂ ਕੋਠੀ !

ਵਿੱਕੀ ਅਰੋੜਾ (ਹੁਸ਼ਿਆਰਪੁਰ, 15 ਫਰਵਰੀ): ਪਿਛਲੀ ਕਾਂਗਰਸ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਕਿਉਂਕਿ ਵਿਜੀਲੈਂਸ ਵਿਭਾਗ ਵੱਲੋਂ ਲਗਾਤਾਰ ਉਨ੍ਹਾਂ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਹੁਣ ਵਿਜੀਲੈਂਸ ਸੁੰਦਰ ਸ਼ਾਮ ਅਰੋੜਾ ਦੀ ਉਸ ਨਵੀਂ ਕੋਠੀ ’ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਰਹੀ ਹੈ। ਇਸ ਕੋਠੀ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸ ਸਰਕਾਰ ਸਮੇਂ ਮੰਤਰੀ ਹੁੰਦਿਆ ਕਰੋੜਾਂ ਰੁਪਏ ਖਰਚ ਕਰਕੇ ਉਸਾਰੀ ਗਈ ਸੀ। 

ਵਿਜੀਲੈਂਸ ਵਿਭਾਗ ਦੇ ਉੱਚ ਪੱਧਰੀ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ 15 ਫਰਵਰੀ ਯਾਨੀ ਅੱਜ ਨੂੰ ਅਰੋੜਾ ਦੀ ਨਵੀਂ ਕੋਠੀ ਦੀ ਗਿਣਤੀ-ਮਿਣਤੀ ਕਰਨ ਵਿਭਾਗ ਦੀ ਇੱਕ ਟੈਕਨੀਕਲ ਟੀਮ ਪਹੁੰਚ ਰਹੀ ਹੈ।


ਦੱਸ ਦਈਏ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ ਊਨਾ ਰੋਡ ’ਤੇ ਸਥਿਤ ਸੁੰਦਰ ਸ਼ਾਮ ਅਰੋੜਾ ਦੀ ਇਸ ਮਹਿਲਨੁਮਾ ਕੋਠੀ ਦੀ ਉਸਾਰੀ ਸਮੇਂ ਵੀ ਵਿਰੋਧੀਆਂ ਵੱਲੋਂ ਤੰਜ ਕੱਸੇ ਜਾਂਦੇ ਰਹੇ ਹਨ ਪਰ ਜਿਸ ਸਮੇਂ ਕੋਠੀ ਦਾ ਨਿਰਮਾਣ ਹੋ ਰਿਹਾ ਸੀ ਉਸ ਸਮੇਂ ਸੁੰਦਰ ਸ਼ਾਮ ਅਰੋੜਾ ਸੂਬੇ ਦੇ ਉਦਯੋਗ ਮੰਤਰੀ ਸੀ ਅਤੇ ਇਸੇ ਕਾਰਨ ਵਿਰੋਧੀਆਂ ਵੱਲੋਂ ਉਠਾਏ ਜਾਣ ਵਾਲੇ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਕੋਈ ਤਵੱਜੋ ਨਹੀਂ ਮਿਲੀ ਪਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਹੋਰਾਂ ਕਾਂਗਰਸੀ ਆਗੂਆਂ ਦੀ ਤਰ੍ਹਾਂ ਅਰੋੜਾ ਦੀਆਂ ਮੁਸ਼ਕਿਲਾਂ ਵੀ ਵੱਧ ਗਈਆਂ ਹਨ। 

ਜ਼ਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਕੁਝ ਸਮਾਂ ਪਹਿਲਾ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਅਕਤੂਬਰ 2022 ਵਿੱਚ ਉਨ੍ਹਾਂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਸੀ ਜਦੋਂ ਉਹ ਵਿਭਾਗ ਦੇ ਇੱਕ ਵੱਡੇ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਪਹੁੰਚੇ ਸਨ।

ਇਹ ਵੀ ਪੜ੍ਹੋ: ਭਾਰਤ-ਪਾਕਿਸਤਾਨ ਸਰਹੱਦ ਦੀ BOP ਬੁਰਜ ਤੋਂ ਇਕ ਹੈਂਡ ਗ੍ਰਨੇਡ ਤੇ 15 ਕਾਰਤੂਸ ਬਰਾਮਦ

- PTC NEWS

Top News view more...

Latest News view more...

PTC NETWORK
PTC NETWORK