ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 87ਵਾਂ ਜਨਮ ਦਿਨ, PM ਮੋਦੀ ਨੇ ਦਿੱਤੀਆਂ ਸ਼ੁਭਕਾਮਨਾਵਾਂ

By  Jashan A September 26th 2019 02:06 PM

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 87ਵਾਂ ਜਨਮ ਦਿਨ, PM ਮੋਦੀ ਨੇ ਦਿੱਤੀਆਂ ਸ਼ੁਭਕਾਮਨਾਵਾਂ,ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਦਿੱਗਜ ਨੇਤਾ ਡਾ. ਮਨਮੋਹਨ ਸਿੰਘ ਅੱਜ 87 ਸਾਲ ਦੇ ਹੋ ਗਏ ਹਨ। ਤੁਹਾਨੂੰ ਦੱਸ ਦਈਏ ਕਿ ਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਉਨ੍ਹਾਂ ਦਾ ਜਨਮ ਇਕ ਸਿੱਖ ਪਰਿਵਾਰ ਵਿਚ ਹੋਇਆ ਸੀ। ਉਨ੍ਹਾਂ ਦੀ ਮਾਤਾ ਦਾ ਨਾਂ ਅੰਮ੍ਰਿਤ ਕੌਰ ਅਤੇ ਪਿਤਾ ਦਾ ਨਾਂ ਗੁਰਮੁਖ ਸਿੰਘ ਸੀ। ਤੁਹਾਨੂੰ ਦੱਸ ਦਈਏ ਕਿ ਮਨਮੋਹਨ ਸਿੰਘ 2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ।

ਉਹਨਾਂ ਦੇ ਜਨਮ ਦਿਨ ਮੌਕੇ ਕਾਂਗਰਸ ਪਾਰਟੀ ਦੇ ਵਰਕਰ, ਦੇਸ਼ ਵਾਸੀ ਅਤੇ ਦਿੱਗਜ ਨੇਤਾਵਾਂ ਵੱਲੋਂ ਉਹਨਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਹੋਰ ਪੜ੍ਹੋ:ਡਾ. ਮਨਮੋਹਨ ਸਿੰਘ ਦਾ ਸ੍ਰੀ ਅਨੰਦਪੁਰ ਸਾਹਿਬ ਪੁੱਜਣ 'ਤੇ ਕੈਪਟਨ ਵੱਲੋਂ ਸਵਾਗਤ

https://twitter.com/narendramodi/status/1176997633329651713?s=20

ਜਿਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਦੇਸ਼ ਦੇ ਕਈ ਨੇਤਾ ਮਨਮੋਹਨ ਸਿੰਘ ਨੂੰ ਵਧਾਈ ਦੇ ਰਹੇ ਹਨ।

https://twitter.com/RahulGandhi/status/1177086727795535873?s=20

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਦੌਰੇ ਦਰਮਿਆਨ ਟਵੀਟ ਕਰਦਿਆਂ ਲਿਖਿਆ, ‘ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮਦਿਨ ਮੁਬਾਰਕ। ਮੈਂ ਉਹਨਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਵਧਾਈ ਦਿੱਤੀ ਅਤੇ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।

-PTC News

Related Post