SGPC ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ CM ਮਾਨ ਨੂੰ ਲਿਖਿਆ ਪੱਤਰ
Pardeep Singh
September 19th 2022 07:30 PM --
Updated:
September 19th 2022 07:31 PM
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੰਜਾਬੀ ਭਾਸਾ ਨੂੰ ਲੈ ਕੇ ਪੰਜਾਬੀਆਂ ਨਾਲ ਹੋ ਰਹੀ ਘੋਰ ਬੇਇਨਸਾਫੀ ਬਾਰੇ ਜਾਣੂੰ ਕਰਵਾਇਆ ਹੈ।ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਆਪਣੇ ਪੱਤਰ ਵਿਚ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਸਰਕਾਰੀ ਅਦਾਰਿਆਂ ਵਿਚ ਪ੍ਰਸ਼ਾਸਨਿਕ ਕਾਰਜਸ਼ੀਲਤਾ ਦੌਰਾਨ ਪੰਜਾਬੀ ਮਾਂ ਬੋਲੀ ਜਿਸ ਨੂੰ ਪੰਜਾਬ ਅਸੈਂਬਲੀ ਵੱਲੋਂ ਤਤਕਾਲੀਨ ਮੁੱਖ ਮੰਤਰੀ ਪੰਜਾਬ ਸਵਰਗੀ ਲਛਮਣ ਸਿੰਘ ਗਿੱਲ ਵੱਲੋਂ ਪੰਜਾਬੀ ਭਾਸ਼ਾ ਐਕਟ ਪਾਸ ਕਰਕਵਾਕੇ ਇਹ ਯਕੀਨੀ ਬਣਾਇਆ ਗਿਆ ਸੀ ਕਿ ਪੰਜਾਬੀਆਂ ਦੀ ਮਾਤ ਭਾਸ਼ਾ ਪੰਜਾਬੀ ਨੂੰ ਸਰਕਾਰ ਦਰਬਾਰੇ ਪੂਰਾ ਮਾਨ ਸਨਮਾਨ ਦਿੱਤਾ ਗਿਆ ਸੀ ਪ੍ਰੰਤੂ ਇਹ ਬਦਕਿਸਮਤੀ ਹੈ ਕਿ ਹੋਲੀ ਹੋਲੀ ਪੰਜਾਬੀ ਭਾਸ਼ਾ ਨੂੰ ਜਾਣੇ ਜਾਂ ਅਣਜਾਣੇ ਨੁਕਰੇ ਲਾਇਆ ਜਾ ਰਿਹਾ ਹੈ।