ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਅੱਜ ਦਿੱਤਾ ਜਾਵੇਗਾ 'ਭਾਰਤ ਰਤਨ' ਐਵਾਰਡ

By  Shanker Badra August 8th 2019 03:00 PM -- Updated: August 8th 2019 03:04 PM

ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਅੱਜ ਦਿੱਤਾ ਜਾਵੇਗਾ 'ਭਾਰਤ ਰਤਨ' ਐਵਾਰਡ:ਨਵੀਂ ਦਿੱਲੀ : ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਅੱਜ ਭਾਰਤ ਦਾ ਸਰਬਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਇਲਾਵਾ ਇਹ ਸਨਮਾਨ ਮਰਹੂਮ ਸਮਾਜਿਕ ਵਰਕਰ ਨਾਨਾ ਜੀ ਦੇਸ਼ਮੁੱਖ ਤੇ ਉੱਘੇ ਗਾਇਕ ਭੁਪੇਨ ਹਜ਼ਾਰਿਕਾ ਨੂੰ ਵੀ ਦਿੱਤਾ ਜਾ ਰਿਹਾ ਹੈ।

Former President Pranab Mukherjee Today to be Awarded Bharat Ratna ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਅੱਜ ਦਿੱਤਾ ਜਾਵੇਗਾ 'ਭਾਰਤ ਰਤਨ'

ਮਿਲੀ ਜਾਣਕਾਰੀ ਮੁਤਾਬਕ ਸਾਲ 2012 ਤੋਂ 2017 ਦੌਰਾਨ ਭਾਰਤ ਦੇ 13ਵੇਂ ਰਾਸ਼ਟਰਪਤੀ ਰਹਿ ਚੁੱਕੇ ਮੁਖਰਜੀ ਨੂੰ ਇਹ ਪੁਰਸਕਾਰ ਭਾਰਤ ਦੇ ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਦਿੱਤਾ ਜਾਵੇਗਾ। ਪ੍ਰਣਬ ਮੁਖਰਜੀ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਵੀ ਰਹੇ ਹਨ ਅਤੇ ਭਾਰਤ ਸਰਕਾਰ ਦੇ ਅਹਿਮ ਮੰਤਰਾਲਿਆਂ ਦੇ ਮੰਤਰੀ ਰਹਿ ਚੁੱਕੇ ਹਨ।

Former President Pranab Mukherjee Today to be Awarded Bharat Ratna ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਅੱਜ ਦਿੱਤਾ ਜਾਵੇਗਾ 'ਭਾਰਤ ਰਤਨ'

ਦੱਸ ਦੇਈਏ ਕਿ ਪ੍ਰਣਬ ਮੁਖਰਜੀ ਨੇ 1969 ’ਚ ਸਿਆਸਤ ਵਿੱਚ ਪੈਰ ਧਰਿਆ ਸੀ। ਉਸ ਸਮੇਂ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਉਨ੍ਹਾਂ ਨੂੰ ਰਾਜ ਸਭਾ ਦਾ ਮੈਂਬਰ ਨਾਮਜ਼ਦ ਕੀਤਾ ਸੀ। ਇੰਦਰਾ ਗਾਂਧੀ ਨੇ ਸਾਲ 1973 ’ਚ ਪ੍ਰਣਬ ਮੁਖਰਜੀ ਨੂੰ ਪਹਿਲੀ ਵਾਰ ਆਪਣੀ ਕੈਬਿਨੇਟ ਵਿੱਚ ਲਿਆ ਸੀ।

Former President Pranab Mukherjee Today to be Awarded Bharat Ratna ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਅੱਜ ਦਿੱਤਾ ਜਾਵੇਗਾ 'ਭਾਰਤ ਰਤਨ'

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਤਨੀ ਦੇ ਨਾਜਾਇਜ਼ ਸਬੰਧਾਂ ਦੀ ਭੇਂਟ ਚੜ੍ਹੇ ਪਿਓ -ਪੁੱਤ , ਪਰਿਵਾਰ ‘ਚ ਛਾਇਆ ਮਾਤਮ

ਇਸ ਦੇ ਇਲਾਵਾ ਉਹ ਸਾਲ 1982 ਤੋਂ ਲੈ ਕੇ 1984 ਤੱਕ ਦੇਸ਼ ਦੇ ਵਿੱਤ ਮੰਤਰੀ ਰਹੇ ਤੇ 1980 ਤੋਂ ਲੈ ਕੇ 1985 ਤੱਕ ਉਹ ਰਾਜ ਸਭਾ ਵਿੱਚ ਪਾਰਟੀ ਦੇ ਆਗੂ ਬਣੇ ਰਹੇ ਸਨ। ਉਹ ਸਾਲ 2009 ਤੋਂ ਲੈ ਕੇ 2012 ਤੱਕ ਕੇਂਦਰੀ ਵਿੱਤ ਮੰਤਰੀ ਰਹੇ ਸਨ। ਇਸ ਮਗਰੋਂ ਸਾਲ 1991 ’ਚ ਤਤਕਾਲੀਨ ਪ੍ਰਧਾਨ ਮੰਤਰੀ ਪੀਵੀ ਨਰਸਿਮਹਾ ਰਾਓ ਨੇ ਪ੍ਰਣਬ ਮੁਖਰਜੀ ਨੂੰ ਯੋਜਨਾ ਕਮਿਸ਼ਨ ਦਾ ਮੁਖੀ ਨਿਯੁਕਤ ਕੀਤਾ ਸੀ ਤੇ ਫਿਰ 1995 ਵਿੱਚ ਉਨ੍ਹਾਂ ਨੂੰ ਵਿਦੇਸ਼ ਮੰਤਰੀ ਬਣਾਇਆ ਸੀ।

-PTCNews

Related Post