ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦਾ ਹੋਇਆ ਦੇਹਾਂਤ

By  Shanker Badra August 16th 2018 05:39 PM -- Updated: August 16th 2018 05:47 PM

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦਾ ਹੋਇਆ ਦੇਹਾਂਤ:ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਟਲ ਬਿਹਾਰੀ ਵਾਜਪਾਈ ਦਾ ਅੱਜ ਦੇਹਾਂਤ ਹੋ ਗਿਆ ਹੈ।ਉਹ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਸਨ ਤੇ ਉਨ੍ਹਾਂ ਦੀ ਹਾਲਤ ਲੰਬੇ ਸਮੇਂ ਤੋਂ ਖ਼ਰਾਬ ਸੀ।

ਅੱਜ ਸਵੇਰੇ ਏਮਜ਼ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਉਨ੍ਹਾਂ ਦੀ ਸਿਹਤ ਬੇਹੱਦ ਨਾਜ਼ੁਕ ਹੋ ਗਈ ਸੀ।ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਵਾਜਪਾਈ ਦੀ ਸਿਹਤ ਵਿੱਚ ਸੁਧਾਰ ਨਹੀਂ ਹੋ ਰਿਹਾ ਅਤੇ ਉਨ੍ਹਾਂ ਨੂੰ ਜ਼ਿੰਦਗੀ ਬਚਾਊ ਪ੍ਰਣਾਲੀ (ਲਾਇਫ ਸਪੋਰਟ ਸਿਸਟਮ) ਉੱਤੇ ਰੱਖਿਆ ਗਿਆ ਸੀ।

ਦੱਸ ਦੇਈਏ ਕਿ ਵਾਜਪਾਈ ਨੂੰ ਡਾਇਬਿਟੀਜ਼ ਸੀ ਤੇ ਉਨ੍ਹਾਂ ਦਾ ਇੱਕ ਹੀ ਗੁਰਦਾ ਕੰਮ ਕਰਦਾ ਸੀ।ਇਸ ਸਮੇਂ ਉਨ੍ਹਾਂ ਦੀ ਗੁਰਦੇ ਤੇ ਪਿਸ਼ਾਬ ਦੀ ਨਾਲ਼ੀ ਵਿੱਚ ਇਨਫੈਕਸ਼ਨ ਦੇ ਨਾਲ-ਨਾਲ ਛਾਤੀ ਵਿੱਚ ਜਕੜਨ ਦੀ ਸ਼ਿਕਾਇਤ ਸੀ।ਅੱਜ ਉਨ੍ਹਾਂ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ।

-PTCNews

Related Post