ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਹੋਣਗੇ ਕਾਂਗਰਸ ਦੇ ਸਟਾਰ ਪ੍ਰਚਾਰਕ

By  Jasmeet Singh February 4th 2022 02:53 PM -- Updated: February 4th 2022 02:57 PM

ਨਵੀਂ ਦਿੱਲੀ: ਕਾਂਗਰਸ ਦੀ ਮੌਜੂਦਾ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ ਜੋ ਕਿ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਗੇ।

ਇਹ ਵੀ ਪੜ੍ਹੋ: ਕੇਜਰੀਵਾਲ ਪੰਜਾਬੀ ਭਾਸ਼ਾ ਨੂੰ ਦਿੱਲੀ ਸਿੱਖਿਆ ਬੋਰਡ 'ਚੋਂ ਬਾਹਰ ਕੱਢ ਕੇ ਕਰ ਰਹੇ ਅਪਮਾਨ: ਅਕਾਲੀ ਦਲ

 

ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਹਰੀਸ਼ ਚੌਧਰੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਮੀਰਾ ਕੁਮਾਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਅਜੈ ਮਾਕਨ ਅਤੇ ਹਰਿਆਣਾ ਤੋਂ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਨਾਂ ਸ਼ਾਮਲ ਹਨ।

ਇਨ੍ਹਾਂ ਤੋਂ ਇਲਾਵਾ ਆਨੰਦ ਸ਼ਰਮਾ, ਕੁਮਾਰੀ ਸ਼ੈਲਜਾ, ਕਾਂਗਰਸ ਜਨਰਲ ਸੱਕਤਰ ਰਣਦੀਪ ਸਿੰਘ ਸੁਰਜੇਵਾਲਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਰਵਨੀਤ ਸਿੰਘ ਬਿੱਟੂ, ਦੀਪੇਂਦਰ ਸਿੰਘ ਹੁੱਡਾ, ਰੰਜੀਤ ਰੰਜਨ, ਨੇਟਾ ਡਿਸੂਜ਼ਾ, ਬੀਵੀ ਸ੍ਰੀਨਿਵਾਸ, ਇਮਰਾਨ ਪ੍ਰਤਾਪਗੜ੍ਹੀ, ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਾ ਧਵਨ, ਰਮਿੰਦਰ ਆਵਲਾ ਅਤੇ ਡਾ. ਸਿੰਘ ਬਿੱਟੂ ਦੇ ਨਾਂ ਵੀ ਇਸ ਸੂਚੀ ਵਿੱਚ ਸ਼ਾਮਿਲ ਕੀਤੇ ਗਏ ਹਨ।

ਹਾਲਹੀ 'ਚ ਅਲੀਗੜ੍ਹ 'ਚ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਾਕਿਸਤਾਨ ਨੇ ਸਾਡੇ ਦੇਸ਼ 'ਤੇ ਹਮਲਾ ਕੀਤਾ ਅਤੇ ਆਪਣੇ ਕਾਰਜਕਾਲ ਦੌਰਾਨ ਸਾਡੇ ਜਵਾਨਾਂ ਦਾ ਸਿਰ ਕਲਮ ਕੀਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਉਸ ਸਮੇਂ ਕੁਝ ਨਹੀਂ ਕੀਤਾ।

ਇਹ ਵੀ ਪੜ੍ਹੋ: ਅਕਾਲੀ ਦਲ ਨੇ ਕਾਂਗਰਸ ਵੱਲੋਂ ਸਿੱਖ ਅਰਦਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ 'ਤੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਉਨ੍ਹਾਂ ਕਿਹਾ ਕਿ ''ਜਦੋਂ ਕਾਂਗਰਸ ਨੇ 10 ਸਾਲ ਰਾਜ ਕੀਤਾ ਤਾਂ ਪਾਕਿਸਤਾਨ ਨੇ ਸਾਡੇ ਦੇਸ਼ 'ਤੇ ਹਮਲਾ ਕੀਤਾ ਅਤੇ ਸਾਡੇ ਜਵਾਨਾਂ ਦਾ ਸਿਰ ਕਲਮ ਕਰ ਦਿੱਤਾ। ਉਦੋਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕੁਝ ਨਹੀਂ ਕੀਤਾ ਪਰ ਊਰੀ ਅਤੇ ਪੁਲਵਾਮਾ ਹਮਲੇ ਤੋਂ ਬਾਅਦ ਪੀਐਮ ਮੋਦੀ ਨੇ 10 ਦਿਨਾਂ ਵਿੱਚ ਸਰਜੀਕਲ ਸਟ੍ਰਾਈਕ ਕਰਕੇ ਪਾਕਿਸਤਾਨ ਵਿੱਚ ਅੱਤਵਾਦੀਆਂ ਦਾ ਖਾਤਮਾ ਕਰ ਦਿੱਤਾ।

-PTC News

Related Post