ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਫਰੀਦਕੋਟ ਅਦਾਲਤ ਨੇ ਕੀਤੀ ਰੱਦ

By  Shanker Badra March 2nd 2019 07:31 PM

ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਫਰੀਦਕੋਟ ਅਦਾਲਤ ਨੇ ਕੀਤੀ ਰੱਦ:ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਪਿਛਲੇ ਦਿਨੀਂ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤੇ ਸਾਬਕਾ ਐਸ .ਐਸ.ਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ 'ਤੇ ਅੱਜ ਫਰੀਦਕੋਟ ਅਦਾਲਤ ਵਿੱਚ ਸੁਣਵਾਈ ਹੋਈ ਹੈ।

Former SSP Charanjit Sharma Bail application rejected ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਫਰੀਦਕੋਟ ਅਦਾਲਤ ਨੇ ਕੀਤੀ ਰੱਦ

ਪੁਲਿਸ ਮੁਖੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਸਥਾਨਕ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਰੱਦ ਕਰ ਦਿੱਤੀ ਹੈ।ਇਸ ਦੌਰਾਨ ਸਾਬਕਾ ਪੁਲਿਸ ਮੁਖੀ ਦੇ ਪਰਿਵਾਰਕ ਮੈਂਬਰਾਂ ਨੇ ਜ਼ਮਾਨਤ ਲੈਣ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਗੱਲ ਕਹੀ ਹੈ।

Former SSP Charanjit Sharma Bail application rejected ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਫਰੀਦਕੋਟ ਅਦਾਲਤ ਨੇ ਕੀਤੀ ਰੱਦ

ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ।ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।

-PTCNews

Related Post