ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਦਿੱਲੀ ਰਿਹਾਇਸ਼ 'ਤੇ ਲਹਿਰਾਇਆ 'ਕਾਲਾ ਝੰਡਾ'   

By  Shanker Badra May 26th 2021 03:52 PM

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੇਤੀ ਕਾਨੂੰਨਾਂ ਖਿਲਾਫ਼ ਅੱਜ ਦੇਸ਼ ਭਰ 'ਚ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ ,ਕਿਉਂਕਿ ਅੱਜ ਕਿਸਾਨ ਅੰਦੋਲਨ ਦੇ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰਾਂ, ਵਾਹਨਾਂ 'ਤੇ ਕਾਲੇ ਝੰਡੇ ਲਾਉਣ ਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ। [caption id="attachment_500523" align="aligncenter"]Former Union Minister Harsimrat Kaur Badal hoisted 'black flag' at her Delhi residence ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਦਿੱਲੀ ਰਿਹਾਇਸ਼ 'ਤੇ ਲਹਿਰਾਇਆ 'ਕਾਲਾ ਝੰਡਾ'[/caption] ਪੜ੍ਹੋ ਹੋਰ ਖ਼ਬਰਾਂ : ਕਿਸਾਨ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ, ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਕਾਲਾ ਦਿਵਸ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕਿਸਾਨੀ ਅੰਦੋਲਨ ਨੂੰ ਸਮਰਥਨ ਦਿੰਦੇ ਹੋਏ ਆਪਣੇ ਘਰਾਂ 'ਤੇ ਕਾਲੇ ਝੰਡੇ ਲਾਏ ਜਾ ਰਹੇ ਹਨ। ਜਿਸ ਤਹਿਤ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਦਿੱਲੀ ਰਿਹਾਇਸ਼ 'ਤੇ 'ਕਾਲਾ ਝੰਡਾ'ਲਹਿਰਾਇਆ ਹੈ। ਇਸ ਤੋਂ ਪਹਿਲਾਂ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਕਾਲਾ ਝੰਡਾ ਲਹਿਰਾਇਆ ਗਿਆ। [caption id="attachment_500521" align="aligncenter"]Former Union Minister Harsimrat Kaur Badal hoisted 'black flag' at her Delhi residence ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਦਿੱਲੀ ਰਿਹਾਇਸ਼ 'ਤੇ ਲਹਿਰਾਇਆ 'ਕਾਲਾ ਝੰਡਾ'[/caption] ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ, ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ, ਚਰਨਜੀਤ ਸਿੰਘ ਬਰਾੜ ਤੇ ਹਰਦੀਪ ਸਿੰਘ ਬੁਟੇਰਲਾ ਵੀ ਮੌਜੂਦ ਸਨ। ਝੰਡਾ ਲਹਿਰਾਉਣ ਦੌਰਾਨ ਉਨ੍ਹਾਂ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸੁਰਜੀਤ ਸਿੰਘ ਰੱਖੜਾ ਵੱਲੋਂ ਰੱਖੜਾ ਪਿੰਡ ਵਿੱਚ ਸਥਿਤ ਆਪਣੇ ਘਰ ਦੀ ਛੱਤ 'ਤੇ ਕਾਲਾ ਝੰਡਾ ਲਹਿਰਾਇਆ ਗਿਆ ਹੈ। [caption id="attachment_500520" align="aligncenter"]Former Union Minister Harsimrat Kaur Badal hoisted 'black flag' at her Delhi residence ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੀ ਦਿੱਲੀ ਰਿਹਾਇਸ਼ 'ਤੇ ਲਹਿਰਾਇਆ 'ਕਾਲਾ ਝੰਡਾ'[/caption] ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ 'ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ ਹੈ। ਅੱਜ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ। -PTCNews

Related Post