ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra November 13th 2021 10:29 AM

ਅੰਮ੍ਰਿਤਸਰ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਜਿੱਥੇ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ , ਉਥੇ ਹੀ ਰਸ ਬਾਣੀ ਦਾ ਆਨੰਦ ਵੀ ਮਾਣਿਆ ਗਿਆ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਬਾਦਲ ਪਰਿਵਾਰ ਵੱਲੋਂ ਜਾਰੀ ਸ੍ਰੀ ਅਖੰਡ ਪਾਠਾਂ ਦੀ ਲੜੀ ਤਹਿਤ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ ਹੈ। ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਉਨ੍ਹਾਂ ਦਾ ਪੁੱਤਰ ਤੇ ਧੀ ਵੀ ਮੌਜੂਦ ਰਹੇ। ਉਨ੍ਹਾਂ ਨੇ ਗੁਰੂ ਚਰਨਾ 'ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਕੀਰਤਨ ਸਰਵਣ ਕੀਤਾ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਆਪ ਨੂੰ ਕਾਂਗਰਸ ਦੀ ਬੀ ਟੀਮ ਹੋਣ ਦਾ ਮੁੜ ਪ੍ਰਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ 2017 'ਚ 100 ਸੀਟਾਂ ਜਿੱਤਣ ਦਾ ਦਾਅਵਾ ਕਰਨ ਵਾਲੀ ਆਪ ਨੂੰ 20 ਸੀਟਾਂ 'ਤੇ ਸਬਰ ਕਰਨਾ ਪਿਆ ਸੀ ਅਤੇ 20 'ਚੋਂ ਵੀ 10 ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਨਵੀ ਟੀਮ ਦੇ ਨਾਮ 'ਤੇ ਚੋਣ ਲੜਨ ਦਾ ਡਰਾਮਾ ਕੀਤਾ ਜਾਵੇਗਾ। 40 ਦਿਨਾਂ 'ਚ 40 ਐਲਾਨ ਕਰਕੇ ਮੁੜ ਚੋਣ ਜ਼ਾਬਤੇ ਦੀ ਦੁਹਾਈ ਦੇਣਗੇ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਰਾਜਨੀਤੀ ਨੂੰ ਧੰਦਾ ਬਣਾਇਆ ਹੈ। ਜਿਸ ਸੂਬੇ 'ਚ ਚੋਣਾਂ ਹੁੰਦੀਆਂ ਹਨ , ਕੇਜਰੀਵਾਲ ਉਥੇ ਪਹੁੰਚ ਟਿਕਟਾਂ ਵੇਚਣ ਦਾ ਧੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ 'ਚ ਆਪ ਦਾ ਸਫਾਇਆ ਹੋਵੇਗਾ। ਮੁੱਖ ਮੰਤਰੀ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰੇਤੇ ਦੇ ਰੇਟ ਦੀ ਹਕੀਕਤ ਚੈਕ ਕਰਨ ਲਈ ਚੰਨੀ ਹੈਲੀਕਾਪਟਰ 'ਚੋਂ ਹੇਠਾਂ ਉਤਰਨ। ਉਨ੍ਹਾਂ ਕਿਹਾ ਚੰਨੀ ਪ੍ਰਚਾਰ ਮੁੱਖ ਮੰਤਰੀ ਬਣ ਕੇ ਰਹਿ ਗਏ ਅਤੇ ਐਲਾਨਾਂ ਤੱਕ ਹੀ ਸੀਮਿਤ ਹਨ।

-PTCNews

Related Post