ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਸਾਬਕਾ ਕੇਂਦਰੀ ਮੰਤਰੀ ਦਾ ਜਵਾਬ

By  Jagroop Kaur January 3rd 2021 03:35 PM -- Updated: January 3rd 2021 03:44 PM

ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੇ ਤਿੱਖੇ ਹਮਲੇ ਕਰਦਿਆਂ ਬੋਲਿਆ ਕਿ ਕਿਸਾਨੀ ਅੰਦੋਲਨ ਦੌਰਾਨ ਪੰਜਾਹ ਦੇ ਕਰੀਬ ਹੈ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਜਿਨ੍ਹਾਂ ਦਾ ਜ਼ਿੰਮੇਵਾਰ ਕੇਂਦਰ ਸਰਕਾਰ ਅਤੇ ਪੰਜਾਬ ਦੀ ਮੌਜਦਾ ਸਰਕਾਰ ਹੈ |ਹੋਰ ਪੜ੍ਹੋ  : ਦਿੱਗਜ ਕ੍ਰਿਕਟ ਖਿਡਾਰੀ ਕਪਿਲ ਦੇਵ ਨੂੰ ਪਿਆ ਦਿਲ ਦਾ ਦੌਰਾ

ਰਾਜਨੀਤਿਕ ਪਾਰਟੀਆਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਖੇਤੀ ਕਾਨੂੰਨਾਂ ਤੇ ਸਹਿਮਤੀ ਜਤਾਉਣ ਤੇ ਬੀਬਾ ਬਾਦਲ ਨੇ ਖੁੱਲ੍ਹਾ ਚੈਲੇਂਜ ਕਰਦੇ ਹੋਏ ਕਿਹਾ ਹੈ ਕਿ ਉਹ ਇਕੱਲੇ ਹੀ ਇਨ੍ਹਾਂ ਖੇਤੀ ਕਾਨੂੰਨਾਂ ਦਾ ਕੈਬਨਿਟ ਵਿਚ ਵਿਰੋਧ ਕਰਦੇ ਰਹੇ ਹਨ ਅਗਰ ਕੋਈ  ਖੇਤੀ ਕਾਨੂੰਨਾਂ ਤੇ ਸਹਿਮਤੀ ਬਾਰੇ ਉਨ੍ਹਾਂ ਦੇ ਦਸਤਖਤ ਪੇਸ਼ ਮੇਰਾ ਖੁੱਲ੍ਹਾ ਚੈਲੇਂਜ ਹੈ|                                                             

ਬੀਬਾ ਬਾਦਲ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਛੇ ਸਾਲ ਕੇਂਦਰ ਸਰਕਾਰ ਦੇ ਰਵੱਈਏ ਨੂੰ ਦੇਖਿਆ ਹੈ ਕਿਸਾਨ ਜਥੇਬੰਦੀਆਂ ਮੰਤਰੀਆਂ ਨੂੰ ਛੱਡ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਕਰਨ | ਫਿਰ ਹੀ ਕੋਈ ਫੈਸਲਾ ਹੋ ਸਕਦਾ ਹੈ , ਖੇਤੀ ਕਾਨੂੰਨਾਂ ਬਾਰੇ ਕੋਈ ਫ਼ੈਸਲਾ ਤਾਂ ਹੀ ਹੋ ਸਕਦਾ ਹੈ।

ਹੋਰ ਪੜ੍ਹੋ : ਯੂਕੇ ‘ਚ ਮਿਲੇ ਕੋਰੋਨਾ ਦੇ ਨਵੇਂ ਸਟ੍ਰੇਨ ਨੇ ਭਾਰਤ ‘ਚ ਦਿੱਤੀ ਦਸਤਕ, 6 ਮਰੀਜ਼ ਆਏ ਸਾਹਮਣੇ

ਇਸ ਦੇ ਨਾਲ ਹੀ ਸਾਬਕਾ ਕੇਂਦਰੀ ਮੰਤਰੀ ਵੱਲੋਂ ਵਿਰੋਧੀਆਂ ਨੂੰ ਚੈਲੇਂਜ ਕਰਦੇ ਹੋਏ ਕਿਹਾ ਕਿ ਜੋ ਕੋਈ ਕੂੜ ਪ੍ਰਚਾਰ ਕਰ ਰਿਹਾ ਹੈ ਕਿ ਖੇਤੀ ਕਾਨੂੰਨ ਪਾਸ ਕਰਵਾਉਣ ਵੇਲੇ ਉਹਨਾਂ ਨੇ ਹਸਤਾਖਰ ਕੀਤੇ ਸਨ , ਤਾ ਉਹਨਾਂ ਕਿਹਾ ਕਿ ਜੇਕਰ ਕੋਈ ਸਾਬਿਤ ਕਰ ਦੇਵੇ ਕਿ ਮੇਰਾ ਹੱਥ ਹੈ ਉਸ ਵਿਚ ਤਾਂ ਮੈਂ ਸਿਆਸਤ ਛੱਡ ਦੇਵਾਂਗੀ।ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਰਲਿਆ ਹੋਇਆ ਹੈ ਜਦ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਇਹ ਲੜਾਈ ਮੋਹਰੀ ਰੋਲ ਅਦਾ ਕਰ ਕੇ ਲੜਨੀ ਚਾਹੀਦੀ ਸੀ | ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁਖ ਮੰਤਰੀ ਇੰਨੇ ਸਮੇਂ ਤੋਂ ਕਹਿੰਦੇ ਆ ਰਹੇ ਹਨ ਕਿ ਉਹ ਅਸਤੀਫਾ ਜੇਬ੍ਹ 'ਚ ਲੈਕੇ ਘੁੰਮ ਰਹੇ ਹਨ ਪਾਰ ਉਹ ਅਜੇ ਤਕ ਅਸਤੀਫਾ ਦਿੱਤਾ ਕਿਉਂ ਨਹੀਂ|

ਹੋਰ ਪੜ੍ਹੋ :ਦੁੱਖਦਾਈ ਖ਼ਬਰ : ਕਿਸਾਨ ਅੰਦੋਲਨ ‘ਚ ਦਿਲ ਦਾ ਦੌਰਾ ਪੈਣ ਨਾਲ ਗਈਆਂ ਦੋ ਹੋਰ ਜਾਨਾਂ

ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਦੇ ਪਿੰਡ ਚਾਉਕੇ ਦੇ ਜਸ਼ਨਪ੍ਰੀਤ ਸਿੰਘ ਅਤੇ ਪਿੰਡ ਭਾਗੀਵਾਂਦਰ ਦੇ ਹਰਜਿੰਦਰ ਸਿੰਘ ਦੇ ਬੇਵਕਤੀ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਮੈਂ ਪਰਿਵਾਰ ਤੇ ਕਿਸਾਨ ਭਾਈਚਾਰੇ ਨਾਲ ਦੁੱਖ ਸਾਂਝਾ ਕਰਦੀ ਹਾਂ। ਇਸ ਦੇ ਨਾਲ ਹੀ ਉਹਨਾਂ ਕਿਹਾ ਆਕੀ ਕਾਲ਼ੇ ਕਾਨੂੰਨ ਰੱਦ ਕਰਨ ਦੀ ਥਾਂ ਕਿਸਾਨੀ ਅੰਦੋਲਨ 'ਚ ਹੋ ਰਹੀਆਂ ਸ਼ਹਾਦਤਾਂ ਦਾ ਤਮਾਸ਼ਾ ਦੇਖਣ ਵਾਲੀ ਕੇਂਦਰ ਸਰਕਾਰ ਕਿਹੜੇ ਲੋਕਤੰਤਰ ਦੀ ਦੁਆਹੀ ਦਿੰਦੀ ਹੈ?

Related Post