ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪੰਜ ਤੱਤਾਂ 'ਚ ਹੋਈ ਵਿਲੀਨ , ਬੇਟੀ ਨੇ ਦਿੱਤੀ ਚਿਤਾ ਨੂੰ ਅਗਨੀ

By  Shanker Badra August 7th 2019 05:09 PM

ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪੰਜ ਤੱਤਾਂ 'ਚ ਹੋਈ ਵਿਲੀਨ , ਬੇਟੀ ਨੇ ਦਿੱਤੀ ਚਿਤਾ ਨੂੰ ਅਗਨੀ:ਨਵੀਂ ਦਿੱਲੀ : ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ ਮੰਗਲਵਾਰ ਦੇਰ ਰਾਤ ਦੇਹਾਂਤ ਹੋ ਗਿਆ ਹੈ।

Former Union minister Sushma Swaraj cremated with state honours ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪੰਜ ਤੱਤਾਂ 'ਚ ਹੋਈ ਵਿਲੀਨ , ਬੇਟੀ ਨੇ ਦਿੱਤੀ ਚਿਤਾ ਨੂੰ ਅਗਨੀ

ਮਿਲੀ ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ 'ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ,ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਇਸ ਖ਼ਬਰ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ।

Former Union minister Sushma Swaraj cremated with state honours ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪੰਜ ਤੱਤਾਂ 'ਚ ਹੋਈ ਵਿਲੀਨ , ਬੇਟੀ ਨੇ ਦਿੱਤੀ ਚਿਤਾ ਨੂੰ ਅਗਨੀ

ਮਰਹੂਮ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨ ਘਾਟ ਵਿਖੇ ਲਿਆਂਦੀ ਗਈ ,ਜਿਥੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ ਹੈ। ਇਸ ਮੌਕੇ ਸੁਸ਼ਮਾ ਸਵਰਾਜ ਦੇ ਪਤੀ ਸਵਰਾਜ ਕੌਸ਼ਲ ਤੇ ਉਨ੍ਹਾਂ ਦੀ ਬੇਟੀ ਬਾਂਸੁਰੀ ਨੇ ਮਰਹੂਮ ਸਾਬਕਾ ਵਿਦੇਸ਼ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਬੇਟੀ ਬਾਂਸੁਰੀ ਨੇ ਉਨ੍ਹਾਂ ਦੇ ਅੰਤਿਮ ਸਸਕਾਰ ਦੀਆਂ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ ਹਨ।

Former Union minister Sushma Swaraj cremated with state honours ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪੰਜ ਤੱਤਾਂ 'ਚ ਹੋਈ ਵਿਲੀਨ , ਬੇਟੀ ਨੇ ਦਿੱਤੀ ਚਿਤਾ ਨੂੰ ਅਗਨੀ

ਇਸ ਤੋਂ ਪਹਿਲਾਂ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ ਤਿਰੰਗੇ 'ਚ ਲਪੇਟ ਕੇ ਭਾਜਪਾ ਹੈੱਡਕੁਆਰਟਰ ਤੋਂ ਅੰਤਿਮ ਯਾਤਰਾ ਕੱਢੀ ਗਈ ਹੈ। ਇਸ ਦੌਰਾਨ ਰਾਜਨਾਥ, ਜੇਪੀ ਨੱਡਾ ਅਤੇ ਰਵੀਸ਼ੰਕਰ ਪ੍ਰਸਾਦ ਸਮੇਤ ਕਈ ਭਾਜਪਾ ਆਗੂਆਂ ਨੇ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ ਮੋਢਾ ਦਿੱਤਾ। ਇਸ ਮੌਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਦਿੱਗਜ ਆਗੂ ਮੌਜੂਦ ਸਨ।

Former Union minister Sushma Swaraj cremated with state honours ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਪੰਜ ਤੱਤਾਂ 'ਚ ਹੋਈ ਵਿਲੀਨ , ਬੇਟੀ ਨੇ ਦਿੱਤੀ ਚਿਤਾ ਨੂੰ ਅਗਨੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਚੰਡੀਗੜ੍ਹ : ਸਹੇਲੀ ਨਾਲ ਕੋਚਿੰਗ ਜਾ ਰਹੀ ਕਸ਼ਮੀਰੀ ਵਿਦਿਆਰਥਣ ਨੂੰ ਜੀਪ ਚਾਲਕ ਲੜਕੀ ਨੇ ਦਰੜਿਆ

ਇਸ ਦੌਰਾਨ ਹਰਿਆਣਾ ਤੇ ਦਿੱਲੀ ਦੀਆਂ ਸਰਕਾਰਾਂ ਨੇ ਸਾਬਕਾ ਵਿਦੇਸ਼ ਮੰਤਰੀ ਦੇ ਸਨਮਾਨ 'ਚ ਦੋ ਦਿਨ ਦੇ ਸੂਬਾਈ ਸੋਗ ਦਾ ਐਲਾਨ ਕੀਤਾ ਹੈ। ਇਨ੍ਹਾਂ ਦੋ ਦਿਨਾਂ ਦੌਰਾਨ ਸੂਬੇ 'ਚ ਕੋਈ ਵੀ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੋਵੇਗਾ। ਹਾਲਾਂਕਿ ਸਾਰੇ ਸਰਕਾਰੀ ਕੰਮ ਨਿਰਧਾਰਤ ਸਮੇਂ ਅਨੁਸਰਾ ਜਾਰੀ ਰਹਿਣਗੇ।

-PTCNews

Related Post