ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਿਕ ਮੈਂਬਰਾਂ ਅਤੇ ਕਰੀਬੀਆਂ 'ਚੋਂ 4 ਮਰੀਜ ਹੋਏ ਠੀਕ,ਰਿਪੋਰਟ ਆਈ ਨੈਗੇਟਿਵ   

By  Shanker Badra April 24th 2020 06:14 PM -- Updated: April 24th 2020 06:40 PM

ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਿਕ ਮੈਂਬਰਾਂ ਅਤੇ ਕਰੀਬੀਆਂ 'ਚੋਂ 4 ਮਰੀਜ ਹੋਏ ਠੀਕ,ਰਿਪੋਰਟ ਆਈ ਨੈਗੇਟਿਵ :ਅੰਮ੍ਰਿਤਸਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਅੰਦਰ  ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਕੋਰੋਨਾ ਵਾਇਰਸ ਦੇ ਖੌਫ਼ ਵਿਚਾਲੇ ਅੱਜ ਅੰਮ੍ਰਿਤਸਰ ਤੋਂ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਕਰੀਬੀਆਂ 'ਚੋਂ 4 ਮਰੀਜ ਠੀਕ ਹੋ ਗਏ ਹਨ। ਜਾਣਕਾਰੀ ਅਨੁਸਾਰ ਭਾਈ ਨਿਰਮਲ ਸਿੰਘ ਖ਼ਾਲਸਾਦੀ ਚਾਚੀ, ਭਾਈ ਖ਼ਾਲਸਾ ਦੇ ਕਰੀਬੀ ਦਰਸ਼ਨ ਸਿੰਘ ਖ਼ਾਲਸਾ ਦੀ ਪਤਨੀ, ਬੇਟਾ ਤੇ ਪੋਤਰੇ ਦੀ ਕੋਰੋਨਾ ਰਿਪੋਰਟ ਨੈਗੇਟਿਵਆਈ ਹੈ,ਜਦਕਿ ਦਰਸ਼ਨ ਸਿੰਘ ਖ਼ਾਲਸਾ ਦੀ ਮੁੜ ਤੋਂ ਰਿਪੋਰਟ ਪਾਜ਼ੀਟਿਵ ਆ ਗਈ ਹੈ ,ਜੋ ਫੋਰਟਿਸ ਐਸਕੋਰਟਸ ਹਸਪਤਾਲ 'ਚ ਦਾਖ਼ਲ ਹੈ। ਇਸ ਦੇ ਇਲਾਵਾ ਬਾਕੀ 4 ਨੂੰ ਘਰ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਬੀਤੇ ਦਿਨੀਂ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਜਸਕੀਰਤ ਕੌਰ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਤੰਦਰੁਸਤ ਹੋਣ ‘ਤੇ ਸਿਵਲ ਹਸਪਤਾਲ ਜਲੰਧਰ 'ਚੋਂ ਉਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਸੀ। ਭਾਈ ਖ਼ਾਲਸਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਬੇਟੀ ਜਸਕੀਰਤ ਕੌਰ ਦਾ ਵੀ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਸੀ। ਦੱਸ ਦੇਈਏ ਕਿ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ 2 ਅਪ੍ਰੈਲ ਨੂੰ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਤੋਂ ਬਾਅਦ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰ ਦੇ 5 ਪਰਿਵਾਰਿਕ ਮੈਂਬਰਾਂ ਅਤੇ ਕਰੀਬੀਆਂਦਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਐਸਕੋਰਟਸ ਹਸਪਤਾਲ ਚ ਸ਼ਿਫਟ ਕੀਤਾ ਗਿਆ ਸੀ। ਹੁਣ ਉਨ੍ਹਾਂ 'ਚੋਂ 4 ਜਾਣੇ ਠੀਕ ਹੋ ਕੇ ਘਰ ਚਲੇ ਗਏ ਹਨ। -PTCNews

Related Post