1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਕਾਨਪੁਰ 'ਚੋਂ 4 ਹੋਰ ਮੁਲਜ਼ਮ ਗ੍ਰਿਫ਼ਤਾਰ

By  Ravinder Singh July 13th 2022 05:15 PM

ਕਾਨਪੁਰ : ਕਾਨਪੁਰ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 19 ਹੋ ਗਈ ਹੈ। ਮੁਲਜ਼ਮਾਂ ਦੀ ਪਛਾਣ ਨੌਬਸਤਾ ਵਾਸੀ ਰਾਜਨ ਲਾਲ ਪਾਂਡੇ, ਬਰਾੜਾ ਵਾਸੀ ਦੀਪਕ, ਕਿਦਵਈ ਨਗਰ ਵਾਸੀ ਧੀਰੇਂਦਰ ਕੁਮਾਰ ਤਿਵਾੜੀ ਅਤੇ ਡਬੋਲੀ ਵਾਸੀ ਕੈਲਾਸ਼ ਪਾਲ ਵਜੋਂ ਹੋਈ ਹੈ। 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਕਾਨਪੁਰ 'ਚੋਂ 4 ਹੋਰ ਮੁਲਜ਼ਮ ਗ੍ਰਿਫ਼ਤਾਰ ਸਾਰੇ ਮੁਲਜ਼ਮਾਂ ਦੀ ਉਮਰ 70 ਸਾਲ ਤੋਂ ਉਪਰ ਹੈ। ਚਾਰਾਂ ਵਿੱਚੋਂ ਕੈਲਾਸ਼ ਪਾਲ 13 ਲੋਕਾਂ ਦੇ ਕਤਲ ਸਮੇਤ ਚਾਰ ਮਾਮਲਿਆਂ ਵਿੱਚ ਲੋੜੀਂਦਾ ਸੀ। ਕੈਲਾਸ਼ ਨੂੰ 1984 ਦੇ ਦੰਗਿਆਂ ਦੌਰਾਨ ਮਾਰੇ ਗਏ ਇਕ ਪਰਿਵਾਰ ਦੇ ਪੀੜਤਾਂ ਦੀ ਗਵਾਹੀ ਉਪਰ ਗ੍ਰਿਫਤਾਰ ਕੀਤਾ ਗਿਆ ਹੈ। ਐਸਆਈਟੀ ਦੇ ਡਿਪਟੀ ਇੰਸਪੈਕਟਰ ਜਨਰਲ ਬਾਲੇਂਦੂ ਭੂਸ਼ਣ ਨੇ ਦੱਸਿਆ ਕਿ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਹੁਣ ਤੱਕ 19 ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ। 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਕਾਨਪੁਰ 'ਚੋਂ 4 ਹੋਰ ਮੁਲਜ਼ਮ ਗ੍ਰਿਫ਼ਤਾਰਇਸ ਮਾਮਲੇ ਦੇ ਹੋਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉੱਤਰ ਪ੍ਰਦੇਸ਼ ਸਰਕਾਰ ਦੁਆਰਾ ਦੰਗਿਆਂ ਨਾਲ ਸਬੰਧਤ ਮਾਮਲਿਆਂ ਦੀ ਮੁੜ ਜਾਂਚ ਕਰਨ ਲਈ 2019 ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ, ਜਿੱਥੇ ਮੁਲਜ਼ਮ ਜਾਂ ਤਾਂ ਬਰੀ ਹੋ ਗਏ ਸਨ ਜਾਂ ਮੁਕੱਦਮਾ ਬੰਦ ਕਰ ਦਿੱਤਾ ਗਿਆ ਸੀ। 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ 'ਤੇ ਹਿੰਸਾ ਦੌਰਾਨ ਘਰ ਨੂੰ ਅੱਗ ਲਾਉਣ ਵਾਲੀ ਭੀੜ ਦਾ ਹਿੱਸਾ ਸਨ। 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਕਾਨਪੁਰ 'ਚੋਂ 4 ਹੋਰ ਮੁਲਜ਼ਮ ਗ੍ਰਿਫ਼ਤਾਰ1984 ਵਿੱਚ ਕਾਨਪੁਰ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਵਿੱਚ ਕੁੱਲ 127 ਲੋਕ ਮਾਰੇ ਗਏ ਸਨ। ਐੱਸਆਈਟੀ ਨੇ ਹੁਣ ਤੱਕ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਦੰਗਿਆਂ ਨਾਲ ਸਬੰਧਤ ਮਾਮਲਿਆਂ ਦੀ ਮੁੜ ਜਾਂਚ ਲਈ ਤਿੰਨ ਸਾਲ ਪਹਿਲਾਂ ਐੱਸਆਈਟੀ ਕਾਇਮ ਕੀਤੀ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਾਜਨ ਲਾਲ ਪਾਂਡੇ (85), ਧੀਰੇਂਦਰ ਕੁਮਾਰ ਤਿਵਾੜੀ (70), ਦੀਪਕ (70) ਅਤੇ ਕੈਲਾਸ਼ ਪਾਲ (70) ਵਜੋਂ ਹੋਈ ਹੈ। ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ 'ਤੇ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ

Related Post