ਸੋਹਾਣਾ ਪਿੰਡ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਚਾਰ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ

By  Riya Bawa October 14th 2021 04:38 PM

ਮੋਹਾਲੀ : ਬੇਰੁਜ਼ਗਾਰ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਹਨ। ਇਸ ਵਿਚਾਲੇ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਯੂਨੀਅਨ ਦੀ ਅਗਵਾਈ ਵਿਚ ਚਾਰ ਬੇਰੁਜ਼ਗਾਰ ਅਧਿਆਪਕ ਮੋਹਾਲੀ ਦੇ ਪਿੰਡ ਸੋਹਾਣਾ ਦੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ।

Teachers, nursing staff to hold massive protest rally on October 17 in Chamkaur Sahib

ਇਨ੍ਹਾਂ ਅਧਿਆਪਕਾਂ ਦਾ ਕਹਿਣਾ ਹੈ ਕਿ ਜਦੋਂ ਤੱਕ 646 ਪੀ. ਟੀ. ਆਈ. ਦੀਆਂ ਅਸਾਮੀਆਂ ਦੀ ਮੈਰਿਟ ਸੂਚੀ ਜਾਰੀ ਕਰਕੇ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾਂਦੇ, ਉਨ੍ਹੀ ਦੇਰ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਉਨ੍ਹਾਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਉਹ ਪਾਣੀ ਦੀ ਟੈਂਕੀ 'ਤੇ ਚੜ੍ਹੇ ਰਹਿਣਗੇ। ਇਨ੍ਹਾਂ ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਰਕਾਰ ਨਾਲ ਕਈ ਵਾਰ ਮੀਟਿੰਗ ਕੀਤੀ ਹੈ ਪਰ ਹਰ ਵਾਰ ਉਨ੍ਹਾਂ ਨੂੰ ਲਾਅਰਾ ਲਾ ਦਿੱਤਾ ਜਾਂਦਾ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਹੁਣ ਜਦੋਂ ਤੱਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ, ਉਹ ਆਪਣੀ ਜ਼ਿੱਦ 'ਤੇ ਅੜੇ ਰਹਿਣਗੇ।

-PTC News

Related Post