ਫਰਾਂਸ ਦੇ ਗੁ: ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ "ਬਾਬੇ ਨਾਨਕ" ਦਾ ਪ੍ਰਕਾਸ਼ ਦਿਹਾੜਾ (ਤਸਵੀਰਾਂ)

By  Jashan A November 13th 2019 09:03 PM -- Updated: November 13th 2019 09:07 PM

ਫਰਾਂਸ ਦੇ ਗੁ: ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ "ਬਾਬੇ ਨਾਨਕ" ਦਾ ਪ੍ਰਕਾਸ਼ ਦਿਹਾੜਾ (ਤਸਵੀਰਾਂ),ਫਰਾਂਸ: ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ 'ਚ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਨਾਨਕ ਨਾਮ ਲੇਵਾ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਗਿਆ।

Franceਇਸ ਦੇ ਤਹਿਤ ਗੁਰੂ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਫਰਾਂਸ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਧੂਮ-ਧਾਮ ਅਤੇ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ।

ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ ਆਯੋਜਿਤ

ਇਸ ਮੌਕੇ ਭਾਰਤੀ ਦੂਤਾਵਾਸ ਦੇ ਨੁਮਾਇੰਦਿਆਂ ਨੇ ਇਸ ਸਮਾਰੋਹ ਵਿਚ ਸ਼ਿਰਕਤ ਕੀਤੀ ਅਤੇ ਉਥੇ ਪਹੁੰਚੀਆਂ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।

Franceਜ਼ਿਕਰ ਏ ਖਾਸ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ 'ਤੇ ਸੁਲਤਾਨਪੁਰ ਲੋਧੀ ਦੀ ਪਾਵਨ ਧਰਤੀ 'ਤੇ ਵੱਡੇ ਪੱਧਰ 'ਤੇ ਮਨਾਇਆ ਗਿਆ, ਜਿਥੇ ਲੱਖਾਂ ਦੀ ਤਦਾਦ 'ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ।

-PTC News

Related Post