ਮੁਫਤ ਬਿਜਲੀ ਜਾਰੀ ਰੱਖਣ 'ਤੇ ਬੋਲੇ ਕੈਪਟਨ ਅਮਰਿੰਦਰ ਸਿੰਘ, ਕਿਹਾ ਇਹ

By  Joshi March 14th 2018 05:43 PM

free electricity to Punjab farmers : ਖੇਤੀ ਕਰਜ਼ਾ ਮੁਆਫੀ ਨੂੰ ਪੂਰੀ ਤਰਾਂ ਲਾਗੂ ਕਰਨ ਦਾ ਭਰੋਸਾ, ਦੂੜੇ ਪੜਾਅ ਵਿੱਚ 29,192 ਕਿਸਾਨਾਂ ਦੀ 162.16 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਨਕੋਦਰ: ਸੂਬੇ ਦੇ 10.25 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਲਈ ਕਰਜ਼ਾ ਮੁਆਫੀ ਦੇ ਦੂਜੇ ਪੜਾਅ ਤਹਿਤ ਅੱਜ ਇੱਥੇ ਦਾਣਾ ਮੰਡੀ ਵਿਖੇ 29,192 ਕਿਸਾਨਾਂ ਨੂੰ 162.16 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਸਰਟੀਫਿਕੇਟਾਂ ਦੀ ਵੰਡ ਲਈ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਕਿਸਾਨਾਂ ਨੂੰ ਸੰਬੋਧਨ ਕੀਤਾ। ਟਿੳੂਬਵੈਲਾਂ ’ਤੇ ਮੀਟਰ ਲਾਉਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਸਾਨਾਂ ਦੀ ਮੁਫ਼ਤ ਬਿਜਲੀ ਵਾਪਸ ਲੈਣ ਦੇ ਕਿਸੇ ਵੀ ਪ੍ਰਸਤਾਵ ਨੂੰ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਬਚਾਉਣਾ ਸਾਡੀ ਜ਼ਿੰਮੇਵਾਰੀ ਬਣਦੀ ਹੈ। ਉਨਾਂ ਨੇ ਸੁਚੇਤ ਕਰਦਿਆਂ ਆਖਿਆ ਕਿ ਜੇਕਰ ਫੌਰੀ ਤੌਰ ’ਤੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੋਈ ਹੀਲਾ-ਵਸੀਲਾ ਨਾ ਕੀਤਾ ਗਿਆ ਤਾਂ ਪੰਜਾਬ ਨੂੰ ਮਾਰੂਥਲ ਬਣਨ ਤੋਂ ਕੋਈ ਨਹੀਂ ਰੋਕ ਸਕਦਾ।  ਉਨਾਂ ਕਿਹਾ ਕਿ ਕੇਵਲ ਸਵਾਮੀਨਾਥਨ ਰਿਪੋਰਟ ਹੀ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨਾਂ ਨੂੰ ਮੌਜੂਦਾ ਸੰਕਟ ਵਿੱਚੋਂ ਬਾਹਰ ਕੱਢ ਸਕਦੀ ਹੈ। ਉਨਾਂ ਨੇ ਭਰੋਸਾ ਦਿੱਤਾ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਦੇ ਸਹਿਕਾਰੀ ਬੈਂਕ ਕਰਜ਼ਾ ਮੁਆਫ਼ੀ ਦੇ ਇਸ ਗੇੜ ਬਾਅਦ ਹੋਰ ਬੈਂਕਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ। ਕਰਜ਼ਾ ਮੁਆਫ਼ੀ ਪ੍ਰਕਿਰਿਆ ਜਾਰੀ ਹੋਣ ਬਾਰੇ ਸਪੱਸ਼ਟ ਕਰਦਿਆਂ ਉਨਾਂ ਦੱਸਿਆ ਕਿ ਤੀਜੇ ਗੇੜ ਵਿੱਚ 50 ਹਜ਼ਾਰ ਕਿਸਾਨਾਂ ਨੂੰ ਮਾਝੇ ਵਿੱਚ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਦਿੱਤੇ ਜਾਣਗੇ। —PTC News

Related Post