ਮਦਨ ਲਾਲ ਜਲਾਲਪੁਰ ਦਾ ਪੁੱਤਰ ਗਗਨਦੀਪ ਸਿੰਘ ਬਣਿਆ ਪਾਵਰ ਕਾਮ ਦਾ ਪ੍ਰਬੰਧਕੀ ਡਾਇਰੈਕਟਰ

By  Riya Bawa November 30th 2021 03:52 PM -- Updated: November 30th 2021 04:01 PM

ਚੰਡੀਗੜ੍ਹ- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜੌਲੀ ਨੂੰ ਪਾਵਰਕੌਮ ਪ੍ਰਬੰਧਕੀ ਡਾਇਰੈਕਟਰ ਨਿਯੁਕਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਪੁੱਤਰ ਗਗਨਦੀਪ ਸਿੰਘ ਨੂੰ ਦੋ ਸਾਲਾਂ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਬਣਾਇਆ ਹੈ। ਇਸ ਤੋਂ ਪਹਿਲਾ ਇਸ ਅਹੁਦੇ ਤੇ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਆਰਪੀ ਪਾਂਡਵ ਸਨ। ਪਾਂਡਵ ਦੀ ਥਾਂ ਜਲਾਲਪੁਰ ਦੀ ਨਿਯੁਕਤੀ ਹੁਣ ਪਟਿਆਲਾ ਦੇ ਵਿਚ ਕੈਪਟਨ ਧੜੇ ਨੂੰ ਇਕ ਹੋਰ ਝਟਕਾ ਮੰਨਿਆ ਜਾ ਰਿਹਾ ਹੈ। ਆਰਪੀ ਪਾਂਡਵ ਨੂੰ ਕੈਪਟਨ ਸਰਕਾਰ ਸਮੇਂ ਪਾਵਰਕਾਮ ਪ੍ਰਬੰਧਕੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ ਜਿਸ ਤੋਂ ਬਾਅਦ ਕਰੀਬ ਤਿੰਨ ਸਾਲ ਤੋਂ ਉਹ ਇਸ ਅਹੁਦੇ 'ਤੇ ਤਾਇਨਾਤ ਰਹੇ ਹਨ। Punjab: PSPCL procures 1500 MW of electricity at Rs 14 per unit amid grim power situation - India News ਕਾਂਗਰਸ 'ਚੋਂ ਕੈਪਟਨ ਅਮਰਿੰਦਰ ਸਿੰਘ ਦੇ ਜਾਣ ਤੋਂ ਬਾਅਦ ਪੰਜਾਬ 'ਚ ਉਨ੍ਹਾਂ ਦੇ ਨਜ਼ਦੀਕੀਆਂ ਦੀ ਛਾਂਟੀ ਦੌਰਾਨ ਪਟਿਆਲਾ 'ਚ PRTC ਚੇਅਰਮੈਨ ਕੇ ਕੇ ਸ਼ਰਮਾ ਤੋਂ ਬਾਅਦ ਮੇਅਰ ਸੰਜੀਵ ਸ਼ਰਮਾ ਨੂੰ ਮੁਅੱਤਲ ਕਰਨ ਤੋਂ ਬਾਅਦ ਚੰਨੀ ਸਰਕਾਰ ਨੇ ਕੈਪਟਨ ਧੜੇ ਨੂੰ ਵੱਡਾ ਝਟਕਾ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ 'ਮਨਪਸੰਦ' ਨੂੰ ਨੌਕਰੀਆਂ ਦੇਣ ਦੇ ਦੋਸ਼ ਲੱਗੇ ਸਨ। Domestic power gets cheaper in Punjab, no hike for small and medium industries | Cities News,The Indian Express -PTC News

Related Post