ਗਨੀਵ ਕੌਰ ਮਜੀਠੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

By  Ravinder Singh March 16th 2022 12:42 PM

ਅੰਮ੍ਰਿਤਸਰ : ਮਜੀਠਾ ਹਲਕੇ ਵਿੱਚ ਜਿੱਤ ਤੋਂ ਬਾਅਦ ਗਨੀਵ ਕੌਰ ਮਜੀਠੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਗਨੀਵ ਕੌਰ ਮਜੀਠੀਆ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।

ਗਨੀਵ ਕੌਰ ਮਜੀਠੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿੱਚ ਬਰਤਨ ਸਾਫ ਕਰਨ ਦੀ ਸੇਵਾ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮਜੀਠਾ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਨੇਰੀ ਦੇ ਬਾਵਜੂਦ ਹਲਕੇ ਮਜੀਠਾ ਦੇ ਲੋਕਾਂ ਨੇ ਵੱਡੀ ਜਿੱਤ ਦਿੱਤੀ। ਇਸ ਲਈ ਲੋਕਾਂ ਦਾ ਵਿਸ਼ੇਸ਼ ਰੂਪ ਨਾਲ ਧੰਨਵਾਦ ਕੀਤਾ ਗਿਆ।

ਗਨੀਵ ਕੌਰ ਮਜੀਠੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕਜਲਦ ਹੀ ਬਿਕਰਮ ਸਿੰਘ ਮਜੀਠੀਆ ਨਾਲ ਮਿਲ ਕੇ ਹਲਕਾ ਮਜੀਠਾ ਦੀ ਸੇਵਾ ਕਰਨ ਦੀ ਆਸ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਉਹ ਇਮਾਨਦਾਰੀ ਨਾਲ ਨੇਪਰੇ ਚਾੜ੍ਹਨਗੇ। ਉਹ ਹਲਕੇ ਦੇ ਵਿਕਾਸ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦੇਣਗੇ।

ਗਨੀਵ ਕੌਰ ਮਜੀਠੀਆ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕਉਨ੍ਹਾਂ ਨੇ ਕਿਹਾ ਕਿ ਹਲਕਾ ਮਜੀਠਾ ਦੇ ਵਾਸੀਆਂ ਨੇ ਬਿਕਰਮ ਸਿੰਘ ਮਜੀਠੀਆ ਵਾਂਗ ਹੀ ਉਨ੍ਹਾਂ ਨੂੰ ਵੀ ਬਹੁਤ ਪਿਆਰ ਅਤੇ ਮਾਣ ਸਤਿਕਾਰ ਦਿੱਤਾ ਹੈ ਅਤੇ ਆਪਣੇ ਪਰਿਵਾਰ ਦਾ ਮੈਂਬਰ ਸਮਝ ਕੇ ਬਹੁਤ ਵੱਡਾ ਮਾਣ ਬਖਸ਼ਿਆ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਕੋਸ਼ਿਸ਼ ਕਰਨਗੇ ਕਿ ਉਹ ਹਲਕਾ ਵਾਸੀਆਂ ਦੀਆਂ ਉਮੀਦਾਂ ਉਤੇ ਖਰਾ ਉਤਰਨ ਜਿਸ ਵਾਸਤੇ ਉਨ੍ਹਾਂ ਨੇ ਹਲਕਾ ਵਾਸੀਆਂ ਦੇ ਸਹਿਯੋਗ ਦੀ ਵੀ ਮੰਗ ਕੀਤੀ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਮਾਮਲੇ 'ਚ ਯੂਪੀ ਸਰਕਾਰ ਨੂੰ ਨੋਟਿਸ

Related Post