Ganesh Chaturthi 2019: ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

By  Jashan A September 2nd 2019 11:47 AM

Ganesh Chaturthi 2019: ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ,ਚੰਡੀਗੜ੍ਹ: ਭਾਰਤ ਦੇ ਕੋਨੇ-ਕੋਨੇ 'ਚ ਗਣੇਸ਼ ਚਤੁਰਥੀ ਦੀ ਧੂੰਮ ਦੇਖਣ ਨੂੰ ਮਿਲ ਰਹੀ ਹੈ ਪਰ ਭਾਰਤ ਵਿਚ ਕੁਝ ਅਜਿਹੇ ਸ਼ਹਿਰ ਹਨ, ਜਿੱਥੇ ਇਸ ਤਿਉਹਾਰ ਨੂੰ ਬਹੁਤ ਹੀ ਧੂੰਮ-ਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਲੋਕ ਦੂਰ-ਦੂਰ ਤੋਂ ਇੱਥੇ ਬੱਪਾ ਦੇ ਦਰਸ਼ਨ ਕਰਨ ਆਉਂਦੇ ਹਨ। ਇਸ ਪਵਿੱਤਰ ਤਿਉਹਾਰ ਨੂੰ ਲੈ ਕੇ ਦੇਸ਼ ਭਰ ‘ਚ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ।

ਉਥੇ ਹੀ ਦੇਸ਼ ਦੇ ਵੱਖ-ਵੱਖ ਦਿੱਗਜ ਨੇਤਾਵਾਂ ਵੱਲੋਂ ਇਸ ਪਵਿੱਤਰ ਤਿਉਹਾਰ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ, ਉਹਨਾਂ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ "ਗਣੇਸ਼ ਚਤੁਰਥੀ ਦੀਆਂ ਸਮੂਹ ਦੇਸ਼ਵਾਸੀਆਂ ਨੂੰ ਮੁਬਾਰਕਾਂ। ਆਓ ਇਸ ਸ਼ੁਭ ਮੌਕੇ 'ਤੇ, ਆਪਸੀ ਪਿਆਰ ਤੇ ਇਨਸਾਨੀਅਤ ਨਾਲ ਭਰੀ ਇੱਕ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰੀਏ"।

ਇਸ ਤੋਂ ਇਲਾਵਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਪਵਿੱਤਰ ਤਿਉਹਾਰ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਹਨਾਂ ਨੇ ਵੀ ਆਪਣੇ ਫੇਸਬੁੱਕ ਪੇਜ਼ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ "ਸਮੂਹ ਸਾਥੀ ਨਾਗਰਿਕਾਂ ਨੂੰ ਗਣੇਸ਼ ਚਤੁਰਥੀ ਦੀਆਂ ਮੁਬਾਰਕਾਂ। ਨਵੀਆਂ ਸ਼ੁਰੂਆਤਾਂ ਦੇ ਦੇਵਤਾ ਸ਼੍ਰੀ ਗਣੇਸ਼ ਤੁਹਾਡੇ ਰੂਹਾਨੀ ਤੇ ਸਮਾਜਿਕ ਵਿਕਾਸ ਦੇ ਪੰਧ ਦੀਆਂ ਸਾਰੀਆਂ ਮੁਸ਼ਕਿਲਾਂ ਨੂੰ ਜੜ੍ਹੋਂ ਖਤਮ ਕਰਨ, ਅਤੇ ਚਾਰੇ ਪਾਸੇ ਖੁਸ਼ਹਾਲੀ ਫ਼ੈਲੇ"।

ਤੁਹਾਨੂੰ ਦੱਸ ਦਈਏ ਕਿ ਗਣੇਸ਼ ਚਤੁਰਥੀ ਦੇ ਦਿਨ ਲੋਕ ਆਪਣੇ ਘਰ ‘ਤੇ ਭਗਵਾਨ ਗਣੇਸ਼ ਦੀ ਮੂਰਤੀ ਸਥਾਪਿਤ ਕਰਦੇ ਹਨ। ਜਿਸ ਦੇ ਤਹਿਤ ਲੋਕ ਗਣੇਸ਼ ਦੀ ਮੂਰਤੀ ਨੂੰ ਤਿੰਨ ਦਿਨ, 5, 7 ਅਤੇ 11 ਦਿਨਾਂ ਲਈ ਆਪਣੇ ਘਰ ਰੱਖਦੇ ਹਨ।

-PTC News

Related Post