ਮੋਹਾਲੀ ਦੀ ਇਸ ਮਸ਼ਹੂਰ ਮਾਰਕੀਟ 'ਚ ਨਾਬਾਲਗ ਕੁੜੀ ਨਾਲ ਸਮੂਹਿਕ ਜ਼ਬਰ ਜਨਾਹ, ਜਾਣੋਂ ਪੂਰਾ ਮਾਮਲਾ

By  Shanker Badra October 10th 2020 03:12 PM -- Updated: October 10th 2020 03:16 PM

ਮੋਹਾਲੀ ਦੀ ਇਸ ਮਸ਼ਹੂਰ ਮਾਰਕੀਟ 'ਚ ਨਾਬਾਲਗ ਕੁੜੀ ਨਾਲ ਸਮੂਹਿਕ ਜ਼ਬਰ ਜਨਾਹ, ਜਾਣੋਂ ਪੂਰਾ ਮਾਮਲਾ:ਮੋਹਾਲੀ : ਦੇਸ਼ ਭਰ 'ਚ ਬਲਾਤਕਾਰ ਦੀਆਂ ਘਟਨਾਵਾਂ ਖ਼ਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ। ਹੁਣ ਇੱਕ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਮੋਹਾਲੀ ਤੋਂ ਸਾਹਮਣੇ ਆਈ ਹੈ।

ਮੋਹਾਲੀ ਦੀ ਇਸ ਮਸ਼ਹੂਰ ਮਾਰਕੀਟ 'ਚ ਨਾਬਾਲਗ ਕੁੜੀ ਨਾਲ ਸਮੂਹਿਕ ਜ਼ਬਰ ਜਨਾਹ, ਜਾਣੋਂ ਪੂਰਾ ਮਾਮਲਾ

ਸ਼ਰਮਨਾਕ ! ਪੰਜਾਬ ਦੇ ਇਸ ਹਸਪਤਾਲ 'ਚ ਔਰਤ ਨੇ ਫਰਸ਼ 'ਤੇ ਦਿੱਤਾ ਬੱਚੇ ਨੂੰ ਜਨਮ

ਮੋਹਾਲੀ ਦੇ ਫੇਜ਼-3ਏ 'ਚ ਇੱਕ ਨਾਬਾਲਗ ਕੁੜੀ ਨਾਲ ਸਮੂਹਿਕ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਵੀਰਵਾਰ ਦੀ ਸ਼ਾਮ ਨੂੰ 15 ਸਾਲਾ ਕੁੜੀ ਨੇ ਦੋਸ਼ ਲਾਇਆ ਕਿ ਉਸ ਨਾਲ ਅਣਜਾਣ ਵਿਅਕਤੀਆਂ ਨੇ ਇਕ ਕਾਰ 'ਚ ਸਮੂਹਿਕ ਜ਼ਬਰ ਜਨਾਹ ਕੀਤਾ ਸੀ। ਜਿਸ ਤੋਂ ਬਾਅਦ ਪੀੜਤ ਕੁੜੀ ਦੀ ਮਾਂ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਹੈ ਪਰ ਦੋਸ਼ੀ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹਨ।

ਮੋਹਾਲੀ ਦੀ ਇਸ ਮਸ਼ਹੂਰ ਮਾਰਕੀਟ 'ਚ ਨਾਬਾਲਗ ਕੁੜੀ ਨਾਲ ਸਮੂਹਿਕ ਜ਼ਬਰ ਜਨਾਹ, ਜਾਣੋਂ ਪੂਰਾ ਮਾਮਲਾ

ਇਸ ਦੌਰਾਨ ਪੀੜਤ ਕੁੜੀ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਚੰਡੀਗੜ੍ਹ ਤੋਂ ਮੋਹਾਲੀ ਦੇ ਫੇਜ਼-3ਏ ਗਈ ਸੀ। ਇਸ ਦੌਰਾਨ ਕੁੱਝ ਸ਼ੱਕੀ ਵਿਅਕਤੀ ਕਾਰ 'ਚ ਆਏ ਅਤੇ ਉਸ ਨੂੰ ਉਸਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਏ, ਜਿਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਉਸ ਨਾਲ ਸਮੂਹਿਕ ਜ਼ਬਰ ਜਨਾਹ ਕੀਤਾ। ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਸ਼ੀਆਂ ਨੇ ਲੜਕੀ ਨੂੰ ਫੇਜ਼-3ਏ ਮਾਰਕਿਟ 'ਚ ਸੁੱਟ ਦਿੱਤਾ।

ਮੋਹਾਲੀ ਦੀ ਇਸ ਮਸ਼ਹੂਰ ਮਾਰਕੀਟ 'ਚ ਨਾਬਾਲਗ ਕੁੜੀ ਨਾਲ ਸਮੂਹਿਕ ਜ਼ਬਰ ਜਨਾਹ, ਜਾਣੋਂ ਪੂਰਾ ਮਾਮਲਾ

ਇਸ ਮਾਮਲੇ ਸਬੰਧੀ ਮਟੌਰ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਘਟਨਾ ਵਾਲੀ ਥਾਂ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀਆਂ ਫੁਟੇਜ ਖੰਗਾਲੀ ਜਾ ਰਹੀ ਹੈ ਪਰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਨੇ ਦੱਸਿਆ ਕਿ ਸ਼ੱਕੀ ਵਿਅਕਤੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿ ਪੀੜਤਾ ਦੀ ਮੈਡੀਕਲ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।

-PTCNews

Related Post