ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅਚਾਨਕ ਵਿਗੜੀ ਤਬੀਅਤ

By  Jagroop Kaur March 30th 2021 09:24 PM -- Updated: March 30th 2021 09:26 PM

ਸੰਗੀਨ ਅਪਰਾਧਿਕ ਮਾਮਲਿਆਂ 'ਚ ਬਠਿੰਡਾ ਦੀ ਸੈਂਟਰਲ ਜੇਲ੍ਹ ਵਿਚ ਬੰਦ ਏ ਕੈਟਾਗਰੀ ਦਾ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਸਿਹਤ ਨਾਸਾਜ਼ ਹੋਣ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ , ਜਿਥੇ ਇਲਾਜ ਤੋਂ ਬਾਅਦ ਉਸ ਨੂੰ ਮੁੜ ਤੋਂ ਜੇਲ੍ਹ ਭੇਜ ਦਿੱਤਾ ਗਿਆ , ਜਾਣਕਾਰੀ ਮੁਤਾਬਿਕ ਪਿਛਲੇ ਅੱਠ ਦਿਨਾਂ ਤੋਂ ਭੁੱਖ ਹੜਤਾਲ ‘ਤੇ ਸੀ ।    Also Read | Coronavirus: DGCA issues new directives for all airports to fine mask violators ਜੇਲ੍ਹ ਡਾਕਟਰਾਂ ਮੁਤਾਬਕ ਜੱਗੂ ਭਗਵਾਨਪੁਰੀਆ ਦੀ ਹਾਲਤ ਕੁਝ ਨਾਜ਼ੁਕ ਸੀ, ਇਸ ਲਈ ਡਾਕਟਰਾਂ ਨੇ ਉਸ ਨੂੰ ਬਠਿੰਡਾ ਸਿਵਲ ਹਸਪਤਾਲ ਵਿਚ ਰੈਫਰ ਕਰ ਦਿੱਤਾ । ਪੁਲਸ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਵਿਚ ਸਕਿਓਰਿਟੀ ਲਈ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ । ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਦੀ ਪੂਰੀ ਡਾਕਟਰੀ ਜਾਂਚ ਕਰਨ ਤੋਂ ਬਾਅਦ ਜੇਲ੍ਹ ਵਾਪਸ ਭੇਜ ਦਿੱਤਾ । Also Read | Coronavirus peak in Punjab in first 10 days of April: CMC Ludhiana ਜਾਣਕਾਰੀ ਦਿੰਦੇ ਹੋਏ ਡਾ. ਰਮਨਦੀਪ ਕੌਰ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਪਿਛਲੇ ਅੱਠ ਦਿਨਾਂ ਤੋਂ ਭੁੱਖ ਹੜਤਾਲ ‘ਤੇ ਹੈ , ਇਸ ਲਈ ਉਸ ਦੀ ਪੂਰੀ ਡਾਕਟਰੀ ਜਾਂਚ ਕੀਤੀ ਗਈ ਜਿਸ ਵਿੱਚ ਸ਼ੂਗਰ, ਬਲੱਡ ਪ੍ਰੈਸ਼ਰ, ਪਲਸ ਆਦਿ ਸਾਰੇ ਸਹੀ ਪਾਏ ਗਏ ਹਨ ।

Related Post