ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਲੱਖਾ ਸਿਧਾਣਾ ਗ੍ਰਿਫ਼ਤਾਰ ,ਦਿੱਲੀ ਪੁਲਿਸ ਨੇ ਕੀਤੀ ਪੁਸ਼ਟੀ 

By  Shanker Badra February 14th 2021 01:49 PM -- Updated: February 14th 2021 05:09 PM

ਨਵੀਂ ਦਿੱਲੀ : ਦਿੱਲੀ ਪੁਲਿਸ (Delhi Police) ਨੇ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦੋਸ਼ੀ ਲਖਬੀਰ ਸਿੰਘ ਉਰਫ਼ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਦਿੱਲੀ ਪੁਲਿਸ ਨੇ ਪੁਸ਼ਟੀ ਕੀਤੀ ਹੈ। ਲੱਖਾ ਸਿਧਾਣਾ ਨੂੰ ਕਿਥੋਂ ਗ੍ਰਿਫ਼ਤਾਰ ਕੀਤਾ ਗਿਆ ,ਫ਼ਿਲਹਾਲ ਇਸ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ।

Delhi violence : 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਗੈਂਗਸਟਰ ਲੱਖਾ ਸਿਧਾਣਾ ਗ੍ਰਿਫ਼ਤਾਰ

ਪੜ੍ਹੋ ਹੋਰ ਖ਼ਬਰਾਂ : ਮੋਗਾ 'ਚ ਵੋਟ ਪਾਉਣ ਜਾ ਰਹੇ ਪਤੀ -ਪਤਨੀ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਪਤਨੀ ਦੀ ਮੌਤ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬੀ ਅਦਾਕਾਰ ਦੀਪ ਸਿੱਧੂ ਤੇ ਇਕਬਾਲ ਸਿੰਘ ਨੂੰ ਦਿੱਲੀ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਲੱਖਾ ਸਿਧਾਣਾ ਸਿਰ ਵੀ ਭੀੜ ਨੂੰ ਹਿੰਸਾ ਲਈ ਉਕਸਾਉਣ ਦਾ ਦੋਸ਼ ਹੈ। ਇਕਬਾਲ ਸਿੰਘ ਨੂੰ ਪੁਲਿਸ ਨੇ ਹੁਸ਼ਿਆਰਪੁਰ ਤੋਂ ਗਿ੍ਰਫ਼ਤਾਰ ਕੀਤਾ ਸੀ। ਦੋਹਾਂ ‘ਤੇ ਲਾਲ ਕਿਲ੍ਹੇ ‘ਤੇ ਕੇਸਰੀ ਝੰਡਾ ਲਹਿਰਾਉਣ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਨੂੰ ਉਕਸਾਉਣ ਦੇ ਦੋਸ਼ ਹਨ।

Delhi violence : 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਗੈਂਗਸਟਰ ਲੱਖਾ ਸਿਧਾਣਾ ਗ੍ਰਿਫ਼ਤਾਰ

ਇੱਕ ਪੁਲਿਸ ਅਧਿਕਾਰੀ ਦੇ ਅਨੁਸਾਰ 26 ਜਨਵਰੀ ਨੂੰ ਹੋਈ ਦਿੱਲੀ ਹਿੰਸਾ ਤੋਂ ਇੱਕ ਦਿਨ ਪਹਿਲਾਂ 25 ਜਨਵਰੀ ਦੀ ਰਾਤ ਨੂੰ ਸਿੰਘੂ ਸਰਹੱਦ ‘ਤੇ ਭੜਕਾਊ ਭਾਸ਼ਣ ਦਿੱਤਾ ਸੀ। ਉਸ ਸਮੇਂ ਲੱਖਾ ਸਿਧਾਣਾ ਵੀ ਉਥੇ ਮੌਜੂਦ ਸੀ। ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੇ ਕਿਸਾਨ ਅੰਦੋਲਨ ਨਾਲ ਕੀ ਸੰਬੰਧ ਹਨ, ਇਸ ਸੰਬੰਧੀ ਜਾਂਚ ਚੱਲ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : ਪੱਟੀ 'ਚ ਕਾਂਗਰਸੀ ਵਰਕਰਾਂ ਨੇ ਆਪ ਵਰਕਰਾਂ 'ਤੇ ਕੀਤਾ ਹਮਲਾ ,ਗੋਲੀ ਚੱਲਣ ਨਾਲ ਇੱਕ ਜ਼ਖਮੀ

Delhi violence : 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ 'ਚ ਗੈਂਗਸਟਰ ਲੱਖਾ ਸਿਧਾਣਾ ਗ੍ਰਿਫ਼ਤਾਰ

ਦੱਸ ਦੇਈਏ ਕਿ ਇਸ ਤੋਂ ਕੁਝ ਦਿਨ ਪਹਿਲਾਂ ਹੀ ਪੰਜਾਬੀ ਐਕਟਰ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਕੋਲੋਂ ਪੁੱਛਗਿੱਛ ਕੀਤੀ ਗਈ ਅਤੇ ਹੁਣ ਉਹ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਚੱਲ ਰਿਹਾ ਹੈ। ਉੱਧਰ ਕਿਸਾਨ ਅੰਦੋਲਨ ਵੀ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨ ਆਗੂ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਨ,ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਲਈ ਕੋਈ ਪ੍ਰਸਤਾਵ ਨਹੀਂ ਭੇਜਿਆ ਜਾ ਰਿਹਾ ਹੈ।

-PTCNews

Related Post