ਗੈਂਗਸਟਰ ਪ੍ਰੀਤ ਸੇਖੋਂ ਅਤੇ ਉਸ ਦੇ ਸਾਥੀਆਂ ਨੂੰ ਅੱਜ ਮੁੜ ਅਜਨਾਲਾ ਦੀ ਅਦਾਲਤ 'ਚ ਪੇਸ਼ੀ ਲਈ ਲਿਆਂਦਾ ਜਾਵੇਗਾ

By  Shanker Badra August 2nd 2021 08:54 AM

ਅਜਨਾਲਾ : ਅਜਨਾਲਾ ਦੇ ਕਸਬਾ ਚਮਿਆਰੀ ਤੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਪ੍ਰੀਤ ਸੇਖੋਂ (gangster preet sekhon) ਤੇ ਉਸ ਦੇ ਸਾਥੀਆਂ ਨੂੰ ਅੱਜ ਅਜਨਾਲਾ ਦੀ ਅਦਾਲਤ (Ajnala Court) ‘ਚ ਪੇਸ਼ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅੱਜ ਦੁਬਾਰਾ ਅਦਾਲਤ 'ਚ ਪੇਸ਼ ਕਰਕੇ ਹੋਰ ਪੁਲਿਸ ਰਿਮਾਂਡ ਮੰਗਿਆ ਜਾਵੇਗਾ।

ਗੈਂਗਸਟਰ ਪ੍ਰੀਤ ਸੇਖੋਂ ਅਤੇ ਉਸ ਦੇ ਸਾਥੀਆਂ ਨੂੰ ਅੱਜ ਮੁੜ ਅਜਨਾਲਾ ਦੀ ਅਦਾਲਤ 'ਚ ਪੇਸ਼ੀ ਲਈ ਲਿਆਂਦਾ ਜਾਵੇਗਾ

ਪੜ੍ਹੋ ਹੋਰ ਖ਼ਬਰਾਂ : 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ , ਇੰਝ ਚੈੱਕ ਕਰੋ 12ਵੀਂ ਜਮਾਤ ਦੇ ਨਤੀਜੇ

ਦਰਅਸਲ 'ਚ ਪਿਛਲੇ ਦਿਨੀ ਅਜਨਾਲਾ (Ajnala) ਦੇ ਪਿੰਡ ਚਮਿਆਰੀ ਵਿੱਚ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਨੂੰ ਸੀਲ ਕਰਕੇ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਅਤੇ ਉਸ ਦੇ ਸਾਥੀਆਂ ਨੂੰ ਔਰਗਨਾਈਜੇਸ਼ਨ ਕੰਟਰੋਲ ਕ੍ਰਾਈਮ ਯੂਨਿਟ (ਓਕੁ) ਅਤੇ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਗੈਂਗਸਟਰ ਪ੍ਰੀਤ ਸੇਖੋਂ ਅਤੇ ਉਸ ਦੇ ਸਾਥੀਆਂ ਨੂੰ ਅੱਜ ਮੁੜ ਅਜਨਾਲਾ ਦੀ ਅਦਾਲਤ 'ਚ ਪੇਸ਼ੀ ਲਈ ਲਿਆਂਦਾ ਜਾਵੇਗਾ

5 ਦਿਨਾਂ ਦਾ ਪੁਲਿਸ ਰਿਮਾਂਡ ਪੁਰਾ ਹੋਣ ਤੋਂ ਬਾਅਦ ਅੱਜ ਦੁਬਾਰਾ ਅਜਨਾਲ਼ਾ ਦੀ ਮਾਣਯੋਗ ਅਦਾਲਤ ਵਿਚ ਗੈਂਗਸਟਰ ਪ੍ਰੀਤ ਸੇਖੋਂ, ਉਨ੍ਹਾਂ ਦੇ ਸਾਥੀਆਂ ਨਿੱਕਾ ਖਡੂਰੀਆ ਅਤੇ ਗੁਰਲਾਲ ਸਿੰਘ ਨੂੰ ਪੇਸ਼ੀ ਲਈ ਲਿਆਂਦਾ ਜਾਵੇਗਾ। ਜਿਸ ਦੌਰਾਨ ਇਹਨਾਂ ਦਾ ਹੋਰ ਰਿਮਾਂਡ ਲਿਆ ਜਾਵੇਗਾ।

ਗੈਂਗਸਟਰ ਪ੍ਰੀਤ ਸੇਖੋਂ ਅਤੇ ਉਸ ਦੇ ਸਾਥੀਆਂ ਨੂੰ ਅੱਜ ਮੁੜ ਅਜਨਾਲਾ ਦੀ ਅਦਾਲਤ 'ਚ ਪੇਸ਼ੀ ਲਈ ਲਿਆਂਦਾ ਜਾਵੇਗਾ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 5 ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਕਈ ਖੁਲਾਸੇ ਵੀ ਹੋਏ ਹਨ। ਪ੍ਰੀਤ ਸੇਖੋਂ ਨੇ ਬਹੁਤ ਸਾਰੇ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗੀ ਹੈ ਅਤੇ ਇਹ ਪੈਸੇ ਇਹ ਕੈਨੇਡਾ ਭੇਜਦਾ ਸੀ। ਹੋਰ ਵੀ ਕਈ ਖੁਲਾਸੇ ਹੋਏ ਹਨ , ਜਿਸ ਸਬੰਧੀ ਜਲਦ ਪੁਲਿਸ ਇਸ ਬਾਰੇ ਜਾਣਕਾਰੀ ਦੇਵੇਗੀ।

-PTCNews

Related Post