ਗੈਂਗਸਟਰ ਪ੍ਰੀਤ ਸੇਖੋਂ ਅਤੇ ਉਸ ਦੇ ਸਾਥੀਆਂ ਨੂੰ ਅਜਨਾਲਾ ਦੀ ਅਦਾਲਤ ਨੇ 3 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

By  Shanker Badra August 2nd 2021 04:15 PM

ਅਜਨਾਲਾ : ਅਜਨਾਲਾ ਦੇ ਕਸਬਾ ਚਮਿਆਰੀ ਤੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਪ੍ਰੀਤ ਸੇਖੋਂ (Gangster preet sekhon) ਤੇ ਉਸ ਦੇ ਸਾਥੀਆਂ ਨੂੰ 5 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ 'ਤੇ ਅੱਜ ਅਜਨਾਲਾ ਦੀ ਅਦਾਲਤ (Ajnala Court) ਵਿੱਚ ਮੁੜ ਪੇਸ਼ੀ ਲਈ ਲਿਆਂਦਾ ਗਿਆ ਸੀ , ਜਿੱਥੇ ਅਦਾਲਤ ਨੇ ਪ੍ਰੀਤ ਸੇਖੋਂ ਅਤੇ ਨਿੱਕਾ ਖਡੂਰੀਆ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਦੁਬਾਰਾ ਭੇਜ ਦਿੱਤਾ ਹੈ।

ਗੈਂਗਸਟਰ ਪ੍ਰੀਤ ਸੇਖੋਂ ਅਤੇ ਉਸ ਦੇ ਸਾਥੀਆਂ ਨੂੰ ਅਜਨਾਲਾ ਦੀ ਅਦਾਲਤ ਨੇ 3 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਪੜ੍ਹੋ ਹੋਰ ਖ਼ਬਰਾਂ : ਭਾਰਤ ਦੀਆਂ ਸ਼ੇਰਨੀ ਨੇ ਰਚਿਆ ਇਤਿਹਾਸ , ਆਸਟਰੇਲੀਆ ਨੂੰ ਹਰਾ ਕੇ ਪਹਿਲੀ ਵਾਰ ਹਾਕੀ ਦੇ ਸੈਮੀਫਾਈਨਲ 'ਚ ਪਹੁੰਚੀ ਭਾਰਤੀ ਮਹਿਲਾ ਟੀਮ

ਦਰਅਸਲ 'ਚ ਪਿਛਲੇ ਦਿਨੀ ਅਜਨਾਲਾ (Ajnala) ਦੇ ਪਿੰਡ ਚਮਿਆਰੀ ਵਿੱਚ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਨੂੰ ਸੀਲ ਕਰਕੇ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਅਤੇ ਉਸ ਦੇ ਸਾਥੀਆਂ ਨੂੰ ਔਰਗਨਾਈਜੇਸ਼ਨ ਕੰਟਰੋਲ ਕ੍ਰਾਈਮ ਯੂਨਿਟ (ਓਕੁ) ਅਤੇ ਦਿਹਾਤੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।

ਗੈਂਗਸਟਰ ਪ੍ਰੀਤ ਸੇਖੋਂ ਅਤੇ ਉਸ ਦੇ ਸਾਥੀਆਂ ਨੂੰ ਅਜਨਾਲਾ ਦੀ ਅਦਾਲਤ ਨੇ 3 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

5 ਦਿਨਾਂ ਦਾ ਰਿਮਾਂਡ ਪੂਰਾ ਹੋਣ ਤੋਂ ਬਾਅਦ ਅੱਜ ਦੁਬਾਰਾ ਅਜਨਾਲਾ ਦੀ ਮਾਣਯੋਗ ਅਦਾਲਤ ਵਿਚ ਗੈਂਗਸਟਰ ਪ੍ਰੀਤ ਸੇਖੋਂ, ਉਨ੍ਹਾਂ ਦੇ ਸਾਥੀਆਂ ਨਿੱਕਾ ਖਡੂਰੀਆ ਅਤੇ ਗੁਰਲਾਲ ਸਿੰਘ ਨੂੰ ਪੇਸ਼ੀ ਲਈ ਲਿਆਂਦਾ ਗਿਆ ਜਿਸ ਦੌਰਾਨ ਅਦਾਲਤ ਨੇ ਪ੍ਰੀਤ ਸੇਖੋਂ ਅਤੇ ਨਿੱਕਾ ਖਡੂਰੀਆ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਦੁਬਾਰਾ ਭੇਜਿਆ ਅਤੇ ਗੁਰਲਾਲ ਸਿੰਘ ਨੂੰ ਜੁਡੀਸ਼ਲ ਰਿਮਾਂਡ 'ਤੇ ਭੇਜਿਆ ਗਿਆ ਹੈ।

ਗੈਂਗਸਟਰ ਪ੍ਰੀਤ ਸੇਖੋਂ ਅਤੇ ਉਸ ਦੇ ਸਾਥੀਆਂ ਨੂੰ ਅਜਨਾਲਾ ਦੀ ਅਦਾਲਤ ਨੇ 3 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਹੜਤਾਲੀ ਡਾਕਟਰਾਂ ਨੇ ਐਸ.ਐਮ.ਓ. ਅਤੇ ਸਿਵਲ ਸਰਜਨਾਂ ਦੇ ਦਫ਼ਤਰਾਂ ਨੂੰ 4 ਅਗਸਤ ਤੱਕ ਲਾਏ ਤਾਲੇ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 5 ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਕਈ ਖੁਲਾਸੇ ਵੀ ਹੋਏ ਹਨ। ਪ੍ਰੀਤ ਸੇਖੋਂ ਨੇ ਬਹੁਤ ਸਾਰੇ ਲੋਕਾਂ ਨੂੰ ਧਮਕੀਆਂ ਦੇ ਕੇ ਫਿਰੌਤੀ ਮੰਗੀ ਹੈ ਅਤੇ ਇਹ ਪੈਸੇ ਇਹ ਕੈਨੇਡਾ ਭੇਜਦਾ ਸੀ। ਹੋਰ ਵੀ ਕਈ ਖੁਲਾਸੇ ਹੋਏ ਹਨ , ਜਿਸ ਸਬੰਧੀ ਜਲਦ ਪੁਲਿਸ ਇਸ ਬਾਰੇ ਜਾਣਕਾਰੀ ਦੇਵੇਗੀ।

-PTCNews

Related Post