ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਦਾਲਤ ਨੇ ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

By  Shanker Badra January 27th 2020 06:44 PM -- Updated: January 27th 2020 06:53 PM

ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਦਾਲਤ ਨੇ ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ:ਮੋਗਾ : ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ,ਜਿੱਥੇ ਪੁਲਿਸ ਨੇ 8 ਦਿਨ ਦਾ ਪੁਲਿਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 5 ਦਿਨਾਂ ਪੁਲਿਸ ਰਿਮਾਂਡ ਦਿੱਤਾ ਹੈ। [caption id="attachment_383883" align="aligncenter" width="300"]Gangster Sukhpreet Buddha Send to police remand for five day ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਦਾਲਤ ਨੇ ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ[/caption] ਇਸ ਤੋਂ ਪਹਿਲਾਂ ਪੁਲਿਸ 22 ਜਨਵਰੀ ਨੂੰ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਸੰਗਰੂਰ ਜੇਲ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ , ਜਿੱਥੇ ਪੁਲਿਸ ਨੇ ਸੁਖਪ੍ਰੀਤ ਉਰਫ਼ ਬੁੱਢਾ ਦਾ 8 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਮਾਣਯੋਗ ਅਦਾਲਤ ਨੇ ਪੰਜ ਦਿਨਾਂ ਪੁਲਿਸ ਰਿਮਾਂਡ ਦਿੱਤਾ ਸੀ। [caption id="attachment_383884" align="aligncenter" width="300"]Gangster Sukhpreet Buddha Send to police remand for five day ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਦਾਲਤ ਨੇ ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ[/caption] ਦੱਸ ਦੇਈਏ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਕੁੱਸਾ ਦਾ ਵਸਨੀਕ ਇਹ ਨਾਮੀ ਗੈਂਗਸਟਰ ਪੁਲਿਸ ਨੂੰ ਕਈ ਕਤਲ, ਫਿਰੋਤੀ ਮੰਗਣ ਦੇ ਮਾਮਲਿਆਂ 'ਚ ਪੁਲਸ ਨੂੰ ਲੋੜੀਦਾ ਸੀ। ਗੌਰਤਲਬ ਹੈ ਕਿ ਗੈਂਗਸਟਰ ਬੁੱਢਾ ਨੂੰ ਸੀ.ਬੀ.ਆਈ. ਨੇ ਇੰਟਰਪੋਲ ਦੀ ਮਦਦ ਯੂਰਪ ਦੇ ਸ਼ਹਿਰ ਰੋਮਾਨੀਆ ਦੇ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਸੀ। -PTCNews

Related Post