ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਸ਼ਾਮਲ ਗੈਂਗਸਟਰ ਵਿਕਰਮ ਬਰਾੜ UAE ਤੋਂ ਗ੍ਰਿਫਤਾਰ, NIA ਵੱਲੋਂ ਭਾਰਤ ਵਾਪਸ ਲਿਆਂਦਾ ਗਿਆ
Vikram Brar Arrested: ਰਾਸ਼ਟਰੀ ਜਾਂਚ ਏਜੰਸੀ ਨੂੰ ਵੱਡੀ ਸਫਲਤਾ ਮਿਲੀ ਹੈ। NIA ਨੇ ਗੈਂਗਸਟਰ ਵਿਕਰਮਜੀਤ ਸਿੰਘ ਉਰਫ਼ ਵਿਕਰਮ ਬਰਾੜ ਨੂੰ ਯੂਏਈ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਵਿਕਰਮ ਕੁਝ ਸਮਾਂ ਪਹਿਲਾ ਯੂਏਈ ਭੱਜ ਗਿਆ ਸੀ। NIA ਦੀ ਇੱਕ ਟੀਮ ਉਸ ਨੂੰ ਭਾਰਤ ਵਾਪਸ ਲਿਆਉਣ ਲਈ UAE ਗਈ ਸੀ। ਵਿਕਰਮ ਦੀ ਗ੍ਰਿਫਤਾਰੀ ਨੂੰ ਅੱਤਵਾਦੀ-ਗੈਂਗਸਟਰ-ਸਮੱਗਲਰ ਗਠਜੋੜ ਮਾਮਲੇ 'ਚ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ਵਿਕਰਮ ਬਰਾੜ ਜੇਲ੍ਹ ਵਿੱਚ ਬੰਦ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਬਹੁਤ ਖਾਸ ਹੈ। ਉਹ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਰਿਹਾ ਹੈ। ਬਰਾੜ ਨੂੰ ਐਨਆਈਏ ਨੇ ਹਿਰਾਸਤ ਵਿੱਚ ਲੈ ਲਿਆ ਹੈ। ਬੇਕਸੂਰ ਲੋਕਾਂ ਅਤੇ ਕਾਰੋਬਾਰੀਆਂ ਦੀ ਟਾਰਗੇਟ ਕਿਲਿੰਗ ਤੋਂ ਇਲਾਵਾ, ਉਹ ਖਤਰਨਾਕ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਹੋਰਾਂ ਦੀ ਮਦਦ ਨਾਲ ਭਾਰਤ ਵਿੱਚ ਹਥਿਆਰਾਂ ਦੀ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਸੀ।
NIA ARRESTS JAILED GANGSTER LAWRENCE BISHNOI’S KEY ABSCONDING AIDE ON DEPORTATION FROM THE UAE pic.twitter.com/PVRx6hqogo — NIA India (@NIA_India) July 26, 2023
ਮੂਸੇਵਾਲਾ ਕਤਲ ਕੇਸ ਵਿੱਚ 31 ਨਾਮਜ਼ਦ
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਤੋਂ ਬਾਅਦ ਬੁੱਧਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਸੁਣਵਾਈ ਹੋਈ। ਸਾਰੇ ਮੁਲਜ਼ਮ ਅਦਾਲਤ ਵਿੱਚ ਵਰਚੁਅਲ ਤੌਰ 'ਤੇ ਪੇਸ਼ ਹੋਏ। ਅਦਾਲਤ ਨੇ ਗੈਂਗਸਟਰ ਲਾਰੈਂਸ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਹਨ। ਹੁਣ ਇਸ ਮਾਮਲੇ ਦੀ ਸੁਣਵਾਈ 9 ਅਗਸਤ ਨੂੰ ਹੋਵੇਗੀ। ਐਸਆਈਟੀ ਨੇ ਗੈਂਗਸਟਰ ਲਾਰੈਂਸ ਅਤੇ ਉਸ ਦੇ ਵਿਦੇਸ਼ੀ ਸਾਥੀ ਗੋਲਡੀ ਬਰਾੜ ਸਮੇਤ 31 ਲੋਕਾਂ ਦੇ ਨਾਮ ਲਏ ਹਨ।
ਹੁਣ ਤੱਕ 29 ਗ੍ਰਿਫ਼ਤਾਰ, ਦੋ ਮੁਕਾਬਲੇ ਵਿੱਚ ਮਾਰੇ ਗਏ
ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੁੱਖ ਦੋਸ਼ੀ ਗੋਲਡੀ ਬਰਾੜ ਹੈ, ਜੋ ਕਿ ਲਾਰੈਂਸ ਗੈਂਗ ਦਾ ਮੈਂਬਰ ਹੈ। ਇਸ ਸਨਸਨੀਖੇਜ਼ ਕਤਲ ਕੇਸ ਵਿੱਚ ਹੁਣ ਤੱਕ 29 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਕਾਬਲੇ ਵਿੱਚ ਦੋ ਮੁਲਜ਼ਮ ਮਾਰੇ ਗਏ ਹਨ।
- PTC NEWS