Wed, Mar 4, 2026
Whatsapp

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ, ਧਰਨੇ ’ਤੇ ਬੈਠੇ ਵਿਦਿਆਰਥੀ

ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਮੁੱਖ ਗਏ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹੀ।

Reported by:  PTC News Desk  Edited by:  Aarti -- February 21st 2023 06:17 PM
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ, ਧਰਨੇ ’ਤੇ ਬੈਠੇ ਵਿਦਿਆਰਥੀ

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਗੇਟ ਬੰਦ, ਧਰਨੇ ’ਤੇ ਬੈਠੇ ਵਿਦਿਆਰਥੀ

ਗਗਨਦੀਪ ਅਹੁਜਾ (ਪਟਿਆਲਾ, 21 ਫਰਵਰੀ): ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵਲੋਂ ਮੁੱਖ ਗਏ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹੀ।

ਇਸ ਦੌਰਾਨ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਮਾਂ ਬੋਲੀ ਦੇ ਨਾਂ ’ਤੇ ਸਥਾਪਤ ਯੂਨੀਵਰਸਿਟੀ ਵਿਤੀ ਸੰਕਟ ਨਾਲ ਜੂਝ ਰਹੀ ਹੈ ਪਰ ਕਿਸੇ ਵੀ ਸਰਕਾਰ ਨੇ ਇਸਦੀ ਬਾਂਹ ਨਹੀਂ ਫੜੀ। ਮੌਜੂਦਾ ਸਰਕਾਰ ਦੇ ਦਾਅਵੇ ਵੀ ਸਿਰਫ ਬਿਆਨਬਾਜੀ ਹੀ ਸਾਬਤ ਹੋਏ ਹਨ। ਸੁੱਤੀ ਸਰਕਾਰ ਨੂੰ ਜਗਾਉਣ ਲਈ ਅੱਜ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਧਰਨਾ ਦੇਣਾ ਪਿਆ ਹੈ।


ਕਾਬਿਲੇਗੌਰ ਹੈ ਕਿ ਯੂਨੀਵਰਸਿਟੀ ਵਿੱਚ ਮਾਤ ਭਾਸ਼ਾ ਦਿਵਸ ਸਬੰਧੀ ਸਮਾਗਮ ਵੀ ਹੋਣੇ ਹਨ ਤੇ ਮਹਿਮਾਨਾਂ ਦੇ ਸਵਾਗਤ ਲਈ ਯੂਨੀਵਰਸਿਟੀ ਵਿਚ ਝੰਡੇ ਲਗਾਉਣ ਦੇ ਨਾਲ ਹੋਰ ਪ੍ਰਬੰਧ ਵੀ ਕੀਤੇ ਗਏ ਹਨ।

ਇਹ ਵੀ ਪੜ੍ਹੋ: 14,417 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ

- PTC NEWS

Top News view more...

Latest News view more...

PTC NETWORK
PTC NETWORK